ਜ਼ਿਲ੍ਹਾ ਇੰਚਾਰਜ ਅਤੇ ਸਕੱਤਰ ਉਚੇਰੀ ਸਿੱਖਿਆ,ਪੰਜਾਬ ਅਤੇ ਡੀ.ਸੀ ਪਟਿਆਲਾ ਵਲੋਂ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨਾਲ ਕੋਰੋਨਾ ਵੈਕਸੀਨ ਸਬੰਧੀ ਕੀਤੀ ਮੀਟਿੰਗ

ਜ਼ਿਲ੍ਹਾ ਇੰਚਾਰਜ ਅਤੇ ਸਕੱਤਰ ਉਚੇਰੀ ਸਿੱਖਿਆ,ਪੰਜਾਬ  ਅਤੇ ਡੀ.ਸੀ ਪਟਿਆਲਾ ਜ਼ਿਲ੍ਹੇ ਨੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੀ ਮੌਜੂਦਗੀ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨਾਲ ਕੋਰੋਨਾ ਵੈਕਸੀਨ ਸਬੰਧੀ ਕੀਤੀ ਮੀਟਿੰਗ 

27 ਜਨਵਰੀ ਪਟਿਆਲਾ( ਅਨੂਪ  ) ਕ੍ਰਿਸ਼ਨ ਕੁਮਾਰ  ਜ਼ਿਲਾ ਇੰਚਾਰਜ ਅਤੇ ਸਕੱਤਰ ਉਚੇਰੀ ਸਿੱਖਿਆ ,ਪੰਜਾਬ ਅਤੇ ਸੰਦੀਪ ਹੰਸ  ਡੀ.ਸੀ ਪਟਿਆਲਾ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ  ਦੀ ਮੌਜੂਦਗੀ ਵਿੱਚ ਆਨਲਾਈਨ ਜ਼ੂਮ ਮੀਟਿੰਗ ਰਾਹੀਂ ਪਟਿਆਲੇ ਜ਼ਿਲ੍ਹੇ ਦੇ ਸਮੂਹ  ਪ੍ਰਾਇਮਰੀ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਪਟਿਆਲੇ ਜ਼ਿਲ੍ਹੇ ਵਿੱਚ ਕੋਰੋਨਾ ਵੈਕਸੀਨ ਨੂੰ ਲਗਾਉਣ ਲਈ ਵੱਧ ਤੋਂ ਵੱਧ ਜ਼ਿਲ੍ਹਾ ਵਸਨੀਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਕ੍ਰਿਸ਼ਨ ਕੁਮਾਰ ਜੀ ਨੇ ਆਸ ਕੀਤੀ ਕਿ ਪ੍ਰਾਇਮਰੀ ਵਿਭਾਗ ਵੱਲੋਂ ਜਲਦ ਹੀ ਪਿੰਡਾਂ ਦੇ ਵਸਨੀਕਾਂ ਨੂੰ ਮਿਲ ਕੇ ਕੋਰੋਨਾ ਵੈਕਸੀਨ ਲਈ ਉਪਰਾਲੇ ਕੀਤੇ ਜਾ ਸਕਦੇ ਹਨ। 



  • Also read;



 

 ਡੀ.ਸੀ.ਪਟਿਆਲਾ ਸੰਦੀਪ ਹੰਸ ਦੁਆਰਾ ਵੀ ਅਧਿਆਪਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਆਮ ਵਸਨੀਕਾਂ ਨੂੰ ਪ੍ਰੇਰਿਤ ਕਰਨ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸਿਹਤ ਵਿਭਾਗ ਦੇ ਨਾਲ ਤਾਲਮੇਲ ਕਰ ਲਿਆ ਜਾਵੇ ਅਤੇ ਨਾਲ ਹੀ ਕਿਹਾ  ਅਧਿਆਪਕਾਂ ਦੀ ਸਹੂਲਤ ਲਈ ਵੱਧ ਤੋਂ ਵੱਧ ਪੰਚਾਇਤੀ ਵਿਭਾਗ ਤੋਂ ਵੀ ਸਹਿਯੋਗ ਲੈ ਲਿਆ ਜਾਵੇ। ਇਸ ਸੰਬੰਧੀ ਇਹਨਾਂ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇੰਜੀ.ਅਮਰਜੀਤ ਸਿੰਘ  ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ  ਵੱਲੋਂ ਪੂਰਨ ਤੌਰ ਤੇ ਭਰੋਸਾ ਦਿੱਤਾ ਗਿਆ ਕਿ ਜਲਦੀ ਹੀ ਇਸ ਕੰਮ ਨੂੰ ਲੜੀਬੱਧ ਤਰੀਕੇ ਨਾਲ ਕਰਨ ਲਈ ਯੋਜਨਾਬੰਦੀ  ਬਣਾ ਲਈ ਜਾਵੇਗੀ। ਬਹੁਤ ਜਲਦੀ ਹੀ ਅਧਿਆਪਕਾਂ ਦੁਆਰਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਿੱਧਾ ਰਾਬਤਾ ਕਰਕੇ ਅਤੇ ਸੋਸ਼ਲ ਮੀਡੀਆ ਰਾਹੀਂ ਜੋੜ ਕੇ ਕੋਰੋਨਾ ਵੈਕਸੀਨ ਦੇ ਟਾਰਗੇਟ ਨੂੰ ਪੂਰਾ ਕਰ ਲਿਆ ਜਾਵੇਗਾ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends