ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਫੈਂਸਲਾ ਸਿੱਖਿਆ ਦੇ ਨਿੱਜੀਕਰਨ ਦੀ ਸਾਜਿਸ਼ ਦਾ ਹਿੱਸਾ: ਪੀਐੱਸਯੂ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 6 ਜਨਵਰੀ, 2022: ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਤੇ ਸੂਬਾਈ ਆਗੂ ਅਮਿਤੋਜ ਮੌੜ ਵੱਲੋਂ ਪੰਜਾਬ ਸਰਕਾਰ ਵੱਲੋਂ ਕਰੋਨਾ ਕੇਸਾਂ ਦੀ ਗਿਣਤੀ 'ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਵਿੱਦਿਅਕ ਸੰਸਥਾਵਾਂ ਨੂੰ 15 ਜਨਵਰੀ ਤੱਕ ਬੰਦ ਰੱਖਣ ਦੇ ਕੀਤੇ ਫੈਸਲੇ ਦੀ ਸਖਤ ਨਿੰਦਿਆ ਕੀਤੀ ਹੈ ਅਤੇ ਇਸ ਫੈਂਸਲੇ ਨੂੰ ਸਿੱਖਿਆ ਦੇ ਨਿੱਜੀਕਰਨ ਦੀ ਸਾਜਿਸ਼ ਦੱਸਿਆ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਪਾਸੇ ਤਾਂ ਕੋਰੋਨਾ ਕਾਰਨ ਹਾਲਾਤ ਨਾਜ਼ੁਕ ਹੋਣ ਤੇ ਮੌਤਾਂ ਤੇ ਕੇਸਾਂ ਦੀ ਗਿਣਤੀ ਲਗਾਤਾਰ ਵਧਣ ਦੀ ਦੁਹਾਈ ਪਾਈ ਜਾ ਰਹੀ ਹੈ ਅਤੇ ਦੂਜੇ ਪਾਸੇ ਆਉਂਦੇ ਦਿਨਾਂ 'ਚ ਪੰਜਾਬ 'ਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂ ਵੱਡੀਆਂ ਰੈਲੀਆਂ ਕਰ ਰਹੇ ਹਨ ਸਾਰੀ ਇੰਡਸਟਰੀ ਚੱਲ ਰਹੀ ਹੈ ਤੇ ਠੇਕੇ, ਧਾਰਮਿਕ ਸਥਾਨ ਤੇ ਟਰਾਂਸਪੋਰਟ ਸਭ ਚੱਲ ਰਿਹਾ ਹੈ ਪ੍ਰੰਤੂ ਉਥੇ ਕਰੋਨਾ ਦਾ ਕੋਈ ਅਸਰ ਨਹੀਂ ਸਿਰਫ਼ ਵਿੱਦਿਅਕ ਅਦਾਰਿਆਂ 'ਚ ਹੀ ਕਰੋਨਾ ਅਸਰ ਕਰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੀ ਆਡ਼ 'ਚ ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਕੇ ਨਵੀਂ ਸਿੱਖਿਆ ਨੀਤੀ ਤੇ ਆਨਲਾਈਨ ਸਿੱਖਿਆ ਦਾ ਏਜੰਡਾ ਲਾਗੂ ਕਰਨਾ ਚਾਹੁੰਦੀ ਹੈ ਇਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਸਰਕਾਰ ਆਨਲਾਈਨ ਸਿੱਖਿਆ ਨੂੰ ਕਲਾਸਰੂਮ ਸਿੱਖਿਆ ਦੇ ਬਦਲ ਵਜੋਂ ਪ੍ਰਚਾਰ ਰਹੀ ਹੈ ਪਰੰਤੂ ਆਨਲਾਈਨ ਸਿੱਖਿਆ ਵਿਗਿਆਨਕ ਤੌਰ 'ਤੇ ਕਦੇ ਵੀ ਕਲਾਸਰੂਮ ਸਿੱਖਿਆ ਦਾ ਬਦਲ ਨਹੀਂ ਬਣ ਸਕਦੀ ਕਿਉਂਕਿ ਕਲਾਸਰੂਮ ਸਿੱਖਿਆ ਤੋਂ ਬਿਨਾਂ ਵਿਦਿਆਰਥੀ ਦਾ ਸਰਬਪੱਖੀ ਵਿਕਾਸ ਨਹੀਂ ਹੋ ਸਕਦਾ।
ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਦਾ ਐਲਾਨ ਕੀਤਾ।
CORONA BREAKING: ਪੰਜਾਬ ਸਰਕਾਰ ਵੱਲੋਂ ਨਵੀਆਂ ਪਾਬੰਦੀਆਂ ਲਾਗੂ
BIG BREAKING': ਸਕੂਲ ਦੇ ਬਾਥਰੂਮ ਵਿੱਚ ਲਟਕਦੀ ਮਿਲੀ ਵਿਦਿਆਰਥੀ ਦੀ ਲਾਸ਼
ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਫੈਂਸਲਾ ਸਿੱਖਿਆ ਦੇ ਨਿੱਜੀਕਰਨ ਦੀ ਸਾਜਿਸ਼ ਦਾ ਹਿੱਸਾ: ਪੀਐੱਸਯੂ
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਮੁਲਕ 'ਚ ਲਾਈਆਂ ਪਾਬੰਦੀਆਂ ਨੇ ਸਿੱਧ ਕੀਤਾ ਹੈ ਕਿ ਪਾਬੰਦੀਆਂ ਕਰੋਨਾ ਦਾ ਹੱਲ ਨਹੀਂ ਹਨ ਬਲਕਿ ਸਮਾਜਿਕ ਸੂਝ ਦੇ ਪਸਾਰੇ ਦੀ ਲੋੜ ਹੈ ਜਿਸਦੇ ਲਈ ਯੂਨੀਵਰਸਿਟੀਆਂ ਤੇ ਕਾਲਜਾਂ 'ਚ ਪੜਦੇ ਨੌਜਵਾਨ ਚੰਗਾ ਰੋਲ ਨਿਭਾ ਸਕਦੇ ਹਨ ਪਰੰਤੂ ਇਸ ਇੰਨੀ ਵੱਡੀ ਮਨੁੱਖੀ ਦੌਲਤ ਨੂੰ ਕੰਮ 'ਚ ਪਾਉਣ ਦੀ ਬਜਾਏ ਵਿੱਦਿਅਕ ਸੰਸਥਾਵਾਂ ਨੂੰ ਬੰਦ ਰੱਖ ਕੇ ਸਿੱਖਿਆ ਨੂੰ ਸਿਰਫ਼ ਡਿਗਰੀਆਂ ਤੱਕ ਸੀਮਤ ਕਰ ਕੇ ਵਿਦਿਆਰਥੀਆਂ ਨੂੰ ਸਮਾਜਿਕ ਸੂਝ ਤੋਂ ਸੱਖਣੇ ਰੱਖਿਆ ਜਾ ਰਿਹਾ ਹੈ ਜਿਸਦੇ ਕਾਰਨ ਵਿਦਿਆਰਥੀ ਮਾਨਸਿਕ ਤਣਾਅ ਚੋਂ ਗੁਜ਼ਰ ਰਹੇ ਹਨ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਫੈਂਸਲੇ ਨੂੰ ਵਿਦਿਆਰਥੀ ਵਿਰੋਧੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਲਈ ਤੁਰੰਤ ਖੋਲਿਆ ਜਾਵੇ।