MOUSAM UPDATE IN PUNJAB
ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਪੰਜਾਬ 'ਚ ਮੌਸਮ ਲਗਾਤਾਰ ਠੰਡਾ ਹੋ ਗਿਆ ਹੈ। ਸਾਰੇ ਜ਼ਿਲਿਆਂ ਵਿੱਚ ਰਾਤ ਨੂੰ ਤਾਪਮਾਨ 7 ਤੋਂ 10 ਡਿਗਰੀ ਰਿਹਾ ਹੈ। ਇਹ ਠੰਡੀਆਂ ਰਾਤਾਂ ਦਾ ਸਿਲਸਿਲਾ ਜਾਰੀ ਰਹੇਗਾ। ਮੌਸਮ ਵਿਭਾਗ ਦੇ ਮੁਤਾਬਕ 14 ਅਤੇ ਜਨਵਰੀ ਨੂੰ ਖੂਬ ਧੂੰਦ ਰਹੇਗੀ।
ਇਸ ਕਾਰਨ ਮੌਸਮ ਵਿਭਾਗ ਨੇ ਪੰਜਾਬ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਯੈਲੋ ਅਲਰਟ ਦਾ ਕੀ ਮਤਲਬ ਹੈ? ਇਸ ਦਾ ਮਤਲਬ ਹੈ ਕਿ ਘਰੋਂ ਨਿਕਲਦੇ ਸਮੇਂ ਮੌਸਮ ਦੀ ਸਥਿਤੀ ਨੂੰ ਧਿਆਨ ’ਚ ਰੱਖਣਾ ਚਾਹੀਦਾ ਹੈ।