ਚੋਣ ਜ਼ਾਬਤਾ ਲਾਗੂ ਹੋਣ ਬਾਅਦ ਜ਼ਿਲ੍ਹੇ ਵਿਚ 1.32 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਅਤੇ ਕੀਮਤੀ ਵਸਤੂਆਂ ਜ਼ਬਤ ਕੀਤੀਆਂ

 

ਤਿੰਨ ਚੋਣ ਅਬਜ਼ਰਵਰਾਂ ਨੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ


ਚੋਣ ਜ਼ਾਬਤਾ ਲਾਗੂ ਹੋਣ ਬਾਅਦ ਜ਼ਿਲ੍ਹੇ ਵਿਚ 1.32 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਅਤੇ ਕੀਮਤੀ ਵਸਤੂਆਂ ਜ਼ਬਤ ਕੀਤੀਆਂ


ਵਿਧਾਨ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਡੀ ਸੀ ਅਤੇ ਐਸ ਐਸ ਪੀ ਨੇ ਚੋਣ ਅਬਜ਼ਰਵਰਾਂ ਨੂੰ ਜਾਣੂੰ ਕਰਵਾਇਆ


ਅਬਜ਼ਰਵਰਾਂ ਨੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿੱਤੀ ਹਦਾਇਤ 


ਨਵਾਂਸ਼ਹਿਰ, 1 ਫਰਵਰੀ, 2022


ਪੰਜਾਬ ਵਿਧਾਨ ਸਭਾ ਚੋਣਾਂ ਲਈ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ 1.32 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਕੀਮਤੀ ਸਮਾਨ ਜ਼ਬਤ ਕੀਤਾ ਹੈ।



     ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਆਏ ਜਨਰਲ ਅਬਜ਼ਰਵਰ ਆਈ.ਏ.ਐਸ ਅਫ਼ਸਰ ਅਮੋਦ ਕੁਮਾਰ, ਪੁਲਿਸ ਅਬਜ਼ਰਵਰ ਆਈ.ਪੀ.ਐਸ ਅਫ਼ਸਰ ਰਵੀ ਸ਼ੰਕਰ ਛਾਬੀ ਅਤੇ ਖਰਚਾ ਨਿਗਰਾਨ ਆਈ ਆਰ ਐਸ ਅਧਿਕਾਰੀ ਜੈਸ਼ੰਕਰ ਪ੍ਰਕਾਸ਼ ਉਪਾਧਿਆਏ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਂਝੀਆਂ ਟੀਮਾਂ ਨੇ ਭੁੱਕੀ, ਹੈਰੋਇਨ, ਨਸ਼ੀਲੀਆਂ ਗੋਲੀਆਂ, ਟੀਕੇ, ਨਜਾਇਜ਼ ਸ਼ਰਾਬ ਅਤੇ 1.32 ਕਰੋੜ ਰੁਪਏ ਦਾ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਹੈ।


    ਸ਼੍ਰੀ ਸਾਰੰਗਲ ਨੇ ਅਬਜ਼ਰਵਰਾਂ ਨੂੰ ਅਜ਼ਾਦ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਦੱਸਿਆ।


 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਚੱਜੀ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

     

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਦੇ ਤਿੰਨਾਂ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪਹਿਲਾਂ ਹੀ ਅਧਿਕਾਰੀਆਂ ਦੀਆਂ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ।


 ਲੋਕਾਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਦਰਜ ਸ਼ਿਕਾਇਤਾਂ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਆਨਲਾਈਨ ਪਲੇਟਫਾਰਮ ਸੀ ਵਿਜੀਲ ਰਾਹੀਂ ਪ੍ਰਾਪਤ ਹੋਈਆਂ ਕੁੱਲ 78 ਸ਼ਿਕਾਇਤਾਂ ਵਿੱਚੋਂ 64 ਸ਼ਿਕਾਇਤਾਂ ਸਹੀ ਪਾਈਆਂ ਗਈਆਂ ਹਨ, ਜਿਸ ਦੀ ਜਨਰਲ ਅਬਜਰਵਰ ਨੇ ਸ਼ਲਾਘਾ ਕੀਤੀ।


 ਉਨ੍ਹਾਂ ਨੇ ਅਬਜ਼ਰਵਰਾਂ ਨੂੰ ਇਹ ਵੀ ਜਾਣੂ ਕਰਵਾਇਆ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ 125 ਥਾਵਾਂ 'ਤੇ 208 ਕਮਜ਼ੋਰ (ਵਲਨਰਏਬਲ ਬੂਥ) ਹਨ।


     ਅਬਜ਼ਰਵਰਾਂ ਨੂੰ ਇਹ ਵੀ ਦੱਸਿਆ ਗਿਆ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੁਆਰਾ ਸਮੂਹਿਕ ਤੌਰ 'ਤੇ ਹਰੇਕ ਵਿਧਾਨ ਸਭਾ ਹਲਕੇ ਦੇ ਕਮਜ਼ੋਰ ਬੂਥਾਂ ਦੀ ਮੈਪਿੰਗ ਕੀਤੀ ਗਈ ਹੈ।


     ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਸਟੇਸ਼ਨਾਂ 'ਤੇ ਲੋੜੀਂਦੀ ਗਿਣਤੀ 'ਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਗਸ਼ਤ ਕਰਨ ਵਾਲੀਆਂ ਪਾਰਟੀਆਂ ਰਾਹੀਂ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ ਹੈ।


 ਸੀਨੀਅਰ ਕਪਤਾਨ ਪੁਲੀਸ ਕੰਵਰਦੀਪ ਕੌਰ ਨੇ ਦੱਸਿਆ ਕਿ 96 ਫੀਸਦੀ ਲਾਇਸੈਂਸੀ ਹਥਿਆਰ ਪਹਿਲਾਂ ਹੀ ਸਥਾਨਕ ਥਾਣਿਆਂ ਵਿੱਚ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 484 ਗੈਰ-ਜ਼ਮਾਨਤੀ ਵਾਰੰਟਾਂ 'ਤੇ ਅਮਲ ਕੀਤਾ ਜਾ ਚੁੱਕਾ ਹੈ।


   


   ਜਨਰਲ ਅਬਜ਼ਰਵਰ ਅਮੋਦ ਕੁਮਾਰ ਨੇ ਚੋਣ ਪ੍ਰਕਿਰਿਆ ਵਿੱਚ ਲੱਗੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਸਖ਼ਤ ਕਾਰਵਾਈ ਤੋਂ ਬਚਣ ਲਈ ਐਮ ਸੀ ਸੀ ਅਤੇ ਈ ਸੀ ਆਈ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।


 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਰਦੀਪ ਸਿੰਘ ਬੈਂਸ ਅਤੇ ਅਮਿਤ ਸਰੀਨ, ਐਸ.ਡੀ.ਐਮਜ਼ ਨਵਨੀਤ ਕੌਰ ਬੱਲ, ਦੀਪਕ ਰੋਹੇਲਾ, ਡਾ: ਬਲਜਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends