ਪੰਜਾਬ ਦੇ ਨਵੇ ਬਣੇ 23ਵੇ ਜਿਲ੍ਹੇ ਦੀਆਂ ਪਹਿਲੀ ਵਾਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀ ਮੁਕੰਮਲ : ਮਾਧਵੀ ਕਟਾਰੀਆ

 


ਪੰਜਾਬ ਦੇ ਨਵੇ ਬਣੇ 23ਵੇ ਜਿਲ੍ਹੇ ਦੀਆਂ ਪਹਿਲੀ ਵਾਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀ ਮੁਕੰਮਲ : ਮਾਧਵੀ ਕਟਾਰੀਆ


 


 ਜ਼ਿਲ੍ਹੇ ਦੇ ਕੁੱਲ 3,25,809 ਵੋਟਰ ਕਰਨਗੇ ਆਪਣੇ ਵੋਟ ਅਧਿਕਾਰ ਦੀ


 ਵਰਤੋਂ 20 ਫਰਵਰੀ ਨੂੰ : ਜ਼ਿਲ੍ਹਾ ਚੋਣ ਅਫ਼ਸਰ


 



 -- ਜ਼ਿਲ੍ਹੇ ਵਿੱਚ 133 ਬਜੁਰਗਾ ਅਤੇ ਦਿਵਿਆਂਗ ਵਿਅਕਤੀਆਂ ਨੇ ਪੋਸਟਲ ਬੈਲਟ ਰਾਹੀ ਵੋਟ ਪਾਈ


ਜ਼ਿਲ੍ਹੇ  ਵਿੱਚ 10 ਮਾਡਲ, 02 ਵੂਮੈਨ ਮੈਨੇਜਡ (ਪਿੰਕ) ਅਤੇ 01 ਦਿਵਿਆਂਗ ਪੋਲਿੰਗ ਸਟੇਸ਼ਨ ਬਣਾਇਆ ਗਿਆ : ਕਟਾਰੀਆ


 


 ਹਰੇਕ ਵੋਟਰ 20 ਫਰਵਰੀ ਨੂੰ ਆਪਣੀ ਵੋਟ ਜ਼ਰੂਰ ਪਾਵੇ : ਮਾਧਵੀ ਕਟਾਰੀਆ  


 


ਵਿਧਾਨ ਸਭਾ ਚੋਣਾਂ ਬਿਨ੍ਹਾਂ ਕਿਸੇ ਡਰ-ਭੈਅ, ਸ਼ਾਂਤਮਈ ਮਾਹੌਲ , ਨਿਰਵਿਘਨ ਢੰਗ ਨਾਲ ਕਰਵਾਉਣ


 ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ : ਐਸ.ਐਸ.ਪੀ


ਮਲੇਰਕੋਟਲਾ 19 ਫਰਵਰੀ :


 


            ਪੰਜਾਬ ਦੇ ਨਵੇ ਬਣੇ 23ਵੇ ਜਿਲ੍ਹੇ ਦੀਆਂ ਪਹਿਲੀ ਵਾਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਤਿਆਰੀਆ ਮੁਕੰਮਲ ਕਰ ਲਈਆ ਹਨ । ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਸ਼ੇਸ਼ ਵਿਅਕਤੀ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰ ਅਤੇ ਸਹੀ ਇਸਤੇਮਾਲ ਕਰਨ।' ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਨੇ ਉਰਦੂ ਅਕਾਦਮੀ ਵਿਖੇ ਸਾਝੀ  ਪ੍ਰੈਸ ਵਾਰਤਾਲਾਪ ਦੌਰਾਨ ਦਿੱਤੀ ।  ਲੋਕਤੰਤਰ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨਾ ਸਭ ਨਾਗਰਿਕਾਂ ਦਾ ਹੱਕ ਤੇ ਫਰਜ ਹੈ । ਇਸ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ,ਭੈਅ, ਲਾਲਚ ਤੋਂ ਕਰਨਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਵੋਟਰ ਕੋਵਿਡ -19 ਪ੍ਰੋਟੋਕੋਲ ਦੀ ਪਾਲਣ ਨੂੰ ਯਕੀਨੀ ਬਣਾਉਦੇ ਹੋਏ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ ।


               ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕਟਾਰੀਆ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਵਿੱਚ ਕੁੱਲ 3,25,809 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 1,72,373 ਮਰਦ ,1,53,425  ਔਰਤ ਵੋਟਰ ਅਤੇ 11 ਟ੍ਰਾਂਸਜੈਂਡਰ ਵੋਟਰ ਸ਼ਾਮਲ ਹਨ। ਜ਼ਿਲ੍ਹੇ ਵਿੱਚ ਕੁਲ 400 ਪੋਲਿੰਗ ਬੂਥ ਅਤੇ ਇੱਕ ਆਗਜ਼ੀਲੇਰੀ ਬੂਥ ਸਥਾਪਿਤ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। 


 


               ਉਨ੍ਹਾਂ ਹੋਰ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 80 ਸਾਲ ਤੋਂ ਵੱਧ ਅਤੇ 40 ਫੀਸਦੀ ਤੋਂ ਵੱਧ ਦਿਵਿਆਂਗ ਵਿਅਕਤੀਆਂ ਲਈ ਪੋਸਟਲ ਬੈਲਟ ਰਾਹੀ ਵੋਟ ਪਾਉਣ ਦੀ ਪ੍ਰਕਿਰਿਆ ਨੂੰ ਵੀ ਅਮਲ ਵਿੱਚ ਲਿਆਂਦਾ  ਗਿਆ ਸੀ । ਜ਼ਿਲ੍ਹੇ ਵਿੱਚ 143 ਦੇ ਕਰੀਬ 80 ਸਾਲ ਦੀ ਉਮਰ ਤੋਂ ਵੱਧ ਬਜ਼ੁਰਗਾਂ ਅਤੇ ਦਿਵਆਂਗਜਨ ਨੇ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਵਿੱਚ ਬੈਠ ਕੇ  ਵੋਟ ਪਾਈ ਹੈ । ਉਨ੍ਹਾਂ ਹੋਰ ਦੱਸਿਆ ਕਿ ਪਹਿਲੀ ਵਾਰ ਇੱਕ ਬੇਘਰੇ ਵੋਟਰ ਦੀ ਵੋਟ ਵੀ ਬਣਾਈ ਗਈ ਹੈ  । ਵੋਟਰਾਂ ਨੂੰ ਵੋਟਿੰਗ ਵਾਲੇ ਦਿਨ ਵਿਸ਼ੇਸ਼ ਮਹਿਮਾਨ ਦਾ ਅਹਿਸਾਸ ਕਰਵਾਉਣ ਅਤੇ ਵੋਟ ਕਾਸਟ ਦੀ ਦਰ ਨੂੰ ਵਧਾਉਣ ਲਈ ਜ਼ਿਲ੍ਹੇ ਵਿੱਚ 10 ਮਾਡਲ, 02 ਵੂਮੈਨ ਮੈਨੇਜਡ ਅਤੇ 01 ਦਿਵਿਆਂਗ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਹਨ ।  ਦਿਵਿਆਂਗਜਨਾਂ ਤੇ ਬਜ਼ੁਰਗ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ  ਬਜ਼ੁਰਗਾਂ ਅਤੇ ਦਿਵਆਂਗਜਾਂ ਲਈ ਵੋਟਿੰਗ ਵਾਲੇ ਦਿਨ ਪੋਲਿੰਗ ਸਟੇਸਨਾਂ ਤੱਕ ਲੈ ਕੇ ਜਾਣ ਲਈ ਵਾਹਨ ਦੀ ਸੁਵਿਧਾ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਹੈ।


        


                ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਪੂਰੀ ਪਾਰਦਰਸ਼ਤਾ, ਨਿਰਪੱਖ, ਸੁਤੰਤਰ, ਬਿਨ੍ਹਾਂ ਕਿਸੇ ਡਰ-ਭੈਅ, ਸ਼ਾਂਤਮਈ, ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਜ਼ਿਲ੍ਹੇ 58 ਵੱਧ ਸੰਵੇਦਨਸ਼ੀਲ ਥਾਵਾਂ ਤੇ 132 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕੀਤੀ ਗਈ ਹੈ ।ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 71 ਵਿਅਕਤੀਆਂ ਦੀ ਸ਼ਨਾਖ਼ਤ ਵੀ ਕੀਤੀ ਗਈ ਹੈ । ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 103 ਵਿਅਕਤੀਆਂ ਦੇ ਖ਼ਿਲਾਫ਼ ਕਾਰਵਾਈ ਆਰੰਭੀ ਗਈ ਜਾ ਚੁੱਕੀ ਹੈ ਤਾਂ ਜੋ ਚੋਣ ਨਿਰਵਿਘਨ , ਬਿਨਾਂ ਕਿਸੇ ਡਰ ਭੈਅ ਤੋਂ ਸ਼ਾਂਤੀ ਪੂਰਵਕ ਕਰਵਾਈਆਂ ਜਾ ਸਕਣ ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends