ਸਮਾਜ ਸੇਵੀ ਕੰਵਰ ਨੌਨਿਹਾਲ ਸਿੰਘ ਸਮਾਘ ਨੇ ਸਰਕਾਰੀ ਹਾਈ ਸਕੂਲ ਦਾਨੇਵਾਲਾ ਸੱਤਕੋਸੀ ਦੇ ਵਿਕਾਸ ਕਾਰਜਾਂ ਲਈ ਦਿੱਤਾ ਯੋਗਦਾਨ ।
ਸਰਕਾਰੀ ਹਾਈ ਸਕੂਲ ਦਾਨੇਵਾਲਾ ਸੱਤਕੋਸੀ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਵਿੱਚ ਸਕੂਲ ਸਟਾਫ ,ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣਾਂ ਵੱਲੋਂ ਅੱਗੇ ਵਧ ਕੇ ਯੋਗਦਾਨ ਦਿੱਤਾ ਜਾ ਰਿਹਾ ਹੈ। ਪਿੰਡ ਦੇ ਵਸਨੀਕ ਕੰਵਰ ਨੌਨਿਹਾਲ ਸਿੰਘ ਸਮਾਘ ਪੁੱਤਰ ਸਰਦਾਰ ਆਲਮਦੀਪ ਸਿੰਘ ਜੋ ਕਿ ਕਨੇਡਾ ਦੇ ਪੀ ਆਰ ਹਨ ਨੇ ਪਿੰਡ ਪਹੁੰਚ ਕੇ ਆਪਣੀ ਨੇਕ ਕਮਾਈ ਵਿੱਚੋਂ ਸਕੂਲ ਦੇ ਵਿਕਾਸ ਕਾਰਜਾਂ ਲਈ 25000 ਰੁਪਏ ਦੀ ਰਾਸ਼ੀ ਦਾਨ ਦਿੱਤੀ। ਉਹਨਾਂ ਕਿਹਾ ਕਿ ਆਪਣੇ ਪਿੰਡ ਦੇ ਸਕੂਲ ਲਈ ਕੁੱਝ ਕਰਕੇ ਸੱਚੀ ਖੁਸ਼ੀ ਮਿਲਦੀ ਹੈ। ਉਹ ਅੱਗੇ ਤੋ ਵੀ ਆਪਣੇ ਸਕੂਲ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਪੰਕਜ ਅੰਗੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਅਤੇ ਸਕੂਲਾਂ ਦੇ ਵਿਕਾਸ ਲਈ ਦਾਨ ਦੇਣ ਵਾਲੇ ਦਾਨੀ ਸੱਜਣਾਂ ਦਾ ਹਮੇਸ਼ਾਂ ਤਹਿ ਦਿਲੋਂ ਧੰਨਵਾਦ ਕੀਤਾ ਜਾਦਾ ਹੈ। ਅਜਿਹੇ ਉਪਰਾਲੇ ਸਲਾਘਾਯੋਗ ਹਨ। ਦਾਨੀ ਸੱਜਣਾਂ ਨੇ ਆਪਣੇ ਸਕੂਲਾਂ ਦੀ ਨੁਹਾਰ ਬਦਲੀ ਹੈ। ਸਕੂਲ ਮੁੱਖੀ ਸ. ਕਮਲਜੀਤ ਸਿੰਘ ਅਤੇ ਸਮੂਹ ਸਟਾਫ ਵਲੋਂ ਕੰਵਰ ਨੌਨਿਹਾਲ ਸਿੰਘ ਸਮਾਘ ਨੂੰ ੳਹਨਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਵੈਲਫੇਅਰ ਕਮੇਟੀ ਦੇ ਇੰਚਾਰਜ ਮਾਸਟਰ ਅਮ੍ਰਿਤਪਾਲ ਸਿੰਘ, ਸਮੂਹ ਸਟਾਫ ਅਤੇ ਪਤਵੰਤੇ ਸੱਜਣ ਮੌਜੂਦ ਸਨ।