ਸਰਕਾਰੀ ਸਕੂਲਾਂ ਦੇ ਸੁਧਾਰ ਲਈ ਡੀ.ਸੀ ਮੁਕਤਸਰ ਨੇ ਪਾਈ ਨਵੀਂ ਪਿਰਤ
-ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਕਰਵਾਇਆ ਦਾਖਲ
ਸ੍ਰੀ ਮੁਕਤਸਰ ਸਾਹਿਬ 8 ਫਰਵਰੀ
ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਨਵੀਂ ਪਿਰਤ ਪਾਉਂਦਿਆ ਅੱਜ ਆਪਣੇ ਬੇਟੇ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿੱਚ ਦਾਖਲ ਕਰਵਾਇਆ ਹੈ। ਸਿੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਪ੍ਰਭਜੋਤ ਕੌਰ ਨੇ ਦਿੱਤੀ ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੇ ਮੰਤਵ ਨਾਲ ਅਤੇ ਸਰਕਾਰੀ ਸਕੂਲ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਇਸ ਤਰੀਕੇ ਨਾਲ ਹੀ ਮਜਬੂਤ ਹੋ ਸਕਦੇ ਹਨ।
ਉਨਾਂ ਦੱਸਿਆ ਕਿ ਜਿਸ ਤਰਾਂ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਇਆ ਗਿਆ ਹੈ ਉਸ ਤੋਂ ਪ੍ਰੇਰਿਤ ਹੋ ਕੇ ਹੋਰ ਪਰਿਵਾਰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਗੇ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਸਮਾਰਟ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ।
- PSEB TERM 02 : ਸਿਲੇਬਸ ਅਤੇ ਪ੍ਰਸ਼ਨ ਪੱਤਰ
- PSEB TERM 01 : (ਲਿੰਕ) ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦੇਖੋ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਬੀੜ ਸਰਕਾਰ ਦੇ ਮੁੱਖ ਅਧਿਆਪਕ ਸ੍ਰੀਮਤੀ ਪੁਸ਼ਪਾ ਸੱਚਦੇਵਾ ਨੇ ਦੱਸਿਆ ਕਿ ਸਕੂਲ ਵਿੱਚ 357 ਵਿਦਿਆਰਥੀ ਸਿੱਖਿਆ ਲੈ ਰਹੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਧੀਆ ਲਾਇਬਰੇਰੀ, ਲਿਸਨਿੰਗ ਲੈਬ, ਕੰਪਿਉਟਰ ਲੈਬ ਅਤੇ ਸਮਾਰਟ ਕਲਾਸ ਰੂਮ ਦੀ ਸੁਵਿਧਾ ਵੀ ਦਿੱਤੀ ਗਈ ਹੈ।