ਪਟਿਆਲਾ 27 ਫ਼ਰਵਰੀ ( ਅਨੂਪ) ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਂਵਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਦਾ ਵਿਸ਼ੇਸ਼ ਉਪਰਾਲਾ

 ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ 2 ਮਾਰਚ ਨੂੰ ਸਿਖਲਾਈ ਵਰਕਸ਼ਾਪ- ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐ. ਸਿੱ.)

ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ 



      ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਂਵਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਦਾ ਵਿਸ਼ੇਸ਼ ਉਪਰਾਲਾ 




 ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਦੀ 2 ਮਾਰਚ ਨੂੰ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਨੂੰ ਸਿੱਖਿਅਤ ਕਰਨ  ਲਈ ਉਚੇਚੇ ਤੌਰ ਤੇ ਲਗਾਈ ਜਾ ਰਹੀ ਵਰਕਸ਼ਾਪ ਦਾ ਉਦੇਸ਼ ਹੈ ਕਿ ਮਾਂਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦਿੱਤੀ ਜਾ ਸਕੇ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਂਵਾਂ ਬਾਕੀ ਬੱਚਿਆਂ ਦੀਆਂ ਮਾਂਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ। ਉਪ-ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਮਨਵਿੰਦਰ ਕੌਰ ਭੁੱਲਰ ਨੇ ਕਿਹਾ ਕਿ  ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

  ਇਸ ਵਰਕਸ਼ਾਪ ਬਾਰੇ ਡਾ  ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਵੱਲੋਂ  ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ 26 ਫ਼ਰਵਰੀ ਨੂੰ ਇਸ ਵਰਕਸ਼ਾਪ ਬਾਰੇ ਮੁੱਖ ਦਫ਼ਤਰ ਵੱਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਟੀਮਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।  28 ਫ਼ਰਵਰੀ ਨੂੰ ਪ੍ਰੀ- ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ  2 ਮਾਰਚ ਨੂੰ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਜਾਵੇਗੀ। ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਜਾਵੇ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਜਾਵੇ। ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਇਸ ਵਰਕਸ਼ਾਪ ਲਈ ਲੋੜੀਂਦੀ ਸਮੱਗਰੀ ਜਿਵੇਂ ਵਰਕਸ਼ੀਟਾਂ, ਪ੍ਰਿੰਟ/ ਫੋਟੋਸਟੇਟ ਪਹਿਲਾਂ ਤੋਂ ਹੀ ਤਿਆਰ ਕਰਵਾ ਕੇ ਰੱਖ ਲਈ ਜਾਵੇਗੀ। ਵਿਭਾਗ ਵੱਲੋਂ ਇਹ ਕਿਹਾ ਗਿਆ ਹੈ ਕਿ ਮਾਂਵਾਂ ਦੀ ਇਸ ਵਰਕਸ਼ਾਪ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਾਵਾਂ ਦੀ ਇਸ ਵਰਕਸ਼ਾਪ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਰਾਹੀਂ ਵੀ ਸ਼ੇਅਰ ਕੀਤੀਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾ ਸਕੇ। ਵਿਭਾਗ ਵੱਲੋਂ ਮਾਰਚ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਗਰੈਜੂਏਸ਼ਨ ਸੇਰੇਮਨੀ ਬਾਰੇ ਵੀ ਮਾਂਵਾਂ ਨੂੰ ਜਾਣਕਾਰੀ ਦੇਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends