PSEB EXAM 2022: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਾਧੂ ਵਿਸ਼ਾ ਪ੍ਰੀਖਿਆਵਾਂ ਦੀ ਡੇਟਸੀ਼ਟ ਜਾਰੀ

 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਪ੍ਰੀਖਿਆ ਜਨਵਰੀ 2022 ਜੋ ਕਿ ਮਿਤੀ 27/01/2022 ਅਤੇ 28/01/2022 ਨੂੰ ਕਰਵਾਈ ਜਾਣੀ ਸੀ ਪਰੰਤੂ ਕੋਵਿਡ-19 ਦੀ ਮਹਾਂਮਾਰੀ ਕਾਰਨ ਇਹ ਪ੍ਰੀਖਿਆ ਮੁੱਲਤਵੀ ਕਰ ਦਿੱਤੀ ਗਈ ਸੀ। ਕੋਵਿੰਡ-19 ਦੇ ਸੁਧਰੇ ਹੋਏ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਇਹ ਪ੍ਰੀਖਿਆ ਹੁਣ ਮਿਤੀ 04/03/2022 ਅਤੇ 05/03/202ਟ ਨੂੰ ਲੈਣ ਦਾ ਨਿਰਣਾ ਲਿਆ ਗਿਆ ਹੈ।


 ਇਸ ਲਈ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪ੍ਰੀਖਿਆ ਸਬੰਧੀ ਰੋਲ ਨੰਬਰ ਮਿਤੀ 28/02/2022 ਨੂੰ ਬੋਰਡ ਦੀ ਵੈਬ ਸਾਈਟ www.pseb.ac.in ਤੇ ਅਪਲੋਡ ਕਰ ਦਿੱਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਸ ਦੀ ਸੂਚਨਾ email ਅਤੇ SMS ਰਾਹੀਂ ਭੇਜ ਦਿੱਤੀ ਜਾਵੇਗੀ। 



ਜੇਕਰ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਉਸ ਦੀ ਨਿੱਜੀ ਜਿੰਮੇਵਾਰੀ ਹੋਵੇਗੀ ਅਤੇ ਅਜਿਹੇ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਲੈਣ ਸਬੰਧੀ ਦਫਤਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0172- 5227291 ਤੇ ਸੰਪਰਕ ਕੀਤਾ ਜਾ ਸਕਦਾ ਹੈ। 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends