ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਡੀਪੀਆਈ ਨੇ ਜਾਰੀ ਕੀਤੀਆਂ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਸਮੂਰ ਜਮਾਤਾਂ ਲਈ ਸਕੂਲ ਖੋਲ੍ਹਣ ਸਬੰਧੀ ਫੈਸਲਾ ਲੈਂਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।


ਮੋਹਾਲੀ, 16 ਫਰਵਰੀ 2022: 

 ਇਹਨਾਂ ਹਦਾਇਤਾਂ ਦੇ ਸਨਮੁੱਖ   ਡੀਪੀਆਈ (ਸੈ.ਸਿ) ਵਲੋਂ   ਪੰਜਾਬ ਰਾਜ ਦੇ ਸਮੂਹ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੀਆਂ ਸਾਰੀਆਂ ਕਲਾਸਾਂ (ਪੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ) ਦੀਆਂ ਫਿਜ਼ੀਕਲ ਕਲਾਸਾਂ ਲਈ ਸਕੂਲ ਲੋੜੀਦੇ ਸਮਾਜਕ ਦੂਰੀ ਦੇ ਨਿਯਮਾਂ, ਨਿਯਮਤ ਸੈਨੀਟਾਈਜੇਸ਼ਨ ਅਤੇ ਕੋਵਿਡ 19 ਸਬੰਧੀ ਉਚਿਤ ਵਿਵਹਾਰ ਸਬੰਧੀ ਨਿਯਮਾਂ ਨੂੰ ਅਪਣਾਉਂਦੇ ਹੋਏ ਮਿਤੀ 17- 02-2022 ਨੂੰ ਖੋਲ੍ਹੇ ਜਾਣੇ ਹਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।





ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ " 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵਿਜੀਕਲ ਕਲਾਸਾਂ ਵਿੱਚ ਹਾਜ਼ਰ ਚੋਣ ਸਮੇਂ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਦਿੱਤੀ ਜਾਵੇ। ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ਵਿੱਚ ਹਾਜ਼ਰ ਹੋਣ ਦਾ ਵਿਕਲਪ ਹੋਵੇਗਾ।

ਦਿਵਯਾਂਗ ਕਰਮਚਾਰੀਆਂ ਅਤੇ ਗਰਭਵਤੀ ਕਰਮਚਾਰਣ ਔਰਤਾਂ ਨੂੰ ਹਾਜ਼ਰ ਹੋਣ ਤੋਂ ਛੋਟ ਹੋਵੇਗੀ, ਪੰਤੂ ਉਹ ਆਪਣਾ ਸਾਰਾ ਕੰਮ ਘਰ ਤੋਂ ਨਿਪਟਾਉਣਗੇ। ਉਪਰੋਕਤ ਦੇ ਸਨਮੁੱਖ ਆਪ ਨੂੰ ਲਿਖਿਆ ਜਾਂਦਾ ਹੈ ਕਿ ਹਵਾਲਾ ਅਧੀਨ ਪੱਤਰ ਦੇ ਨਾਲ ਭਾਰਤ ਸਰਕਾਰ ਪੰਜਾਬ ਸਰਕਾਰ/ਸਿਖਿਆ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਸਮੇਤ ਸੋਸਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਆਦਿ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।"

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends