ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸਕੂਲਾਂ ਵਿੱਚ ਬਲਾਕ ਪੱਧਰੀ ਕਰਵਾਏ ਕੁਇਜ਼ ਮੁਕਾਬਲੇ

 ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸਕੂਲਾਂ ਵਿੱਚ ਬਲਾਕ ਪੱਧਰੀ ਕਰਵਾਏ ਕੁਇਜ਼ ਮੁਕਾਬਲੇ 

ਪਟਿਆਲਾ 9 ਫਰਵਰੀ (      ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਪ੍ਰੇਰਨਾ ਸਦਕਾ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਗਣਿਤ, ਅੰਗਰੇਜ਼ੀ ਅਤੇ ਵਿਗਿਆਨ ਵਿਸ਼ੇ ਦੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ । ਇਸ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਮੈਡਮ ਹਰਿੰਦਰ ਕੌਰ, ਪ੍ਰਿੰਸੀਪਲ ਸ੍ਰੀ ਸੁਖਵਿੰਦਰ ਕੁਮਾਰ ਖੋਸਲਾ , ਜ਼ਿਲ੍ਹਾ ਮੈਥ ਮੈਂਟਰ ਹਰਸਿਮਰਨ ਸਿੰਘ , ਜ਼ਿਲ੍ਹਾ ਸਾਇੰਸ ਮੈਂਟਰ ਗਗਨਦੀਪ  ਅਤੇ ਜ਼ਿਲ੍ਹਾ ਅੰਗਰੇਜ਼ੀ ਮੈਂਟਰ ਦੀਪਕ ਵਰਮਾਂ ਦੇ ਅਣਥੱਕ ਯਤਨਾਂ, ਸਮੂਹ ਸਕੂਲ ਮੁਖੀ ਸਹਿਬਾਨਾਂ ਅਤੇ ਅਧਿਆਪਕ ਸਹਿਬਾਨਾਂ ਦੀ ਮਿਹਨਤ ਸਦਕਾ ਸਬੰਧਿਤ ਵਿਸ਼ਿਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ ਲਈ ਕੀਤੀ ਗਈ। ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ ।





 ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਦੇ ਹੈੱਡਮਾਸਟਰ ਸ਼੍ਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਇਹਨਾਂ ਕੁਇਜ਼ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਕਰਨਾ ਹੈ । ਜਿਕਰਯੋਗ ਹੈ ਕਿ  ਕਰੋਨਾ ਮਹਾਮਾਰੀ ਦੇ ਪ੍ਰਕੋਪ ਘਟਣ ਕਰਕੇ ਸਰਕਾਰ ਦੇ ਹੁਕਮਾਂ ਅਨੁਸਾਰ ਵਿਦਿਆਰਥੀਆਂ ਦੇ ਸਕੂਲ ਲੱਗਣ ਕਾਰਨ ਮੁਕਾਬਲੇ ਆਫ਼ਲਾਈਨ ਕਰਵਾਏ ਗਏ ਜਿਸ ਵਿੱਚ ਲੱਗਭੱਗ 900 ਵਿਦਿਆਰਥੀਆਂ ਨੇ ਭਾਗ ਲਿਆ। ਮੈਡਮ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਇਸ ਉਪਰੰਤ ਵਿਦਿਆਰਥੀਆਂ ਦੇ ਜ਼ਿਲ੍ਹਾ ਅਤੇ ਸਟੇਟ ਪੱਧਰੀ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ । ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਬਲਾਕ ਟੀਮਾਂ ਨੇ ਮੋਹਰੀ ਰੋਲ ਨਿਭਾਇਆ ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends