EARTHQUAKES:ਜੰਮੂ-ਕਸ਼ਮੀਰ ਅਤੇ ਪੰਜਾਬ 'ਚ ਭੂਚਾਲ ਦੇ ਤੇਜ਼ ਝਟਕੇ

 ਜੰਮੂ-ਕਸ਼ਮੀਰ ਅਤੇ ਪੰਜਾਬ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਸ਼ਨੀਵਾਰ ਸਵੇਰੇ 9.49 ਵਜੇ ਮਹਿਸੂਸ ਕੀਤੇ ਗਏ। ਇੱਥੇ ਦੱਸ ਦੇਈਏ ਕਿ ਨੋਇਡਾ ਅਤੇ ਚੰਡੀਗੜ੍ਹ 'ਚ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਡਰ ਦੇ ਮਾਰੇ ਘਰਾਂ 'ਚੋਂ ਬਾਹਰ ਆ ਗਏ। ਹਾਲਾਂਕਿ ਭੂਚਾਲ ਕਾਰਨ ਦੇਸ਼ 'ਚ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਇੱਥੇ ਦੱਸ ਦੇਈਏ ਕਿ ਪਾਕਿਸਤਾਨ 'ਚ ਵੀ 5.7 ਤੀਬਰਤਾ ਦਾ ਭੂਚਾਲ ਆਉਣ ਦੀ ਖਬਰ ਹੈ।


ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਅਤੇ ਤਜ਼ਾਕਿਸਤਾਨ ਸਰਹੱਦ 'ਤੇ ਹਿੰਦੂਕੁਸ਼ ਪਹਾੜੀਆਂ ਦੇ ਨੇੜੇ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਪਾਕਿਸਤਾਨ ਵਿੱਚ ਭੂਚਾਲ ਦੀ ਤੀਬਰਤਾ 7.3 ਸੀ ਅਤੇ ਇਸ ਦਾ ਕੇਂਦਰ ਇਸਲਾਮਾਬਾਦ ਤੋਂ ਲਗਭਗ 189 ਕਿਲੋਮੀਟਰ ਦੂਰ ਸੀ। ਬਾਅਦ ਵਿੱਚ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਜ਼ਾਕਿਸਤਾਨ ਸਰਹੱਦ 'ਤੇ ਸੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends