SCHOOL REOPENING: ਸਕੂਲਾਂ ਨੂੰ ਮੁੜ ਖੋਲਣ ਲਈ ਡੀਪੀਆਈ ਵਲੋਂ ਹਦਾਇਤਾਂ, ਪੜ੍ਹੋ

ਦਫਤਰ ਡਾਇਰੈਕਟਰ ਸਿਖਿਆ ਵਿਭਾਗ(ਸੈ.ਸਿ.) ਪੰਜਾਬ, ਸ.ਅ.ਸ ਨਗਰ  ਵਲੋਂ  ਸਮੂਹ ਸਰਕਾਰੀ ਮਾਨਤਾ ਪ੍ਰਾਪਤ, ਪ੍ਰਾਈਵੇਟ ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਖੋਲਣ ਸਬੰਧੀ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਛੇਵੀਂ ਕਲਾਸ ਤੋਂ ਬਾਰੂਵੀਂ ਜਮਾਤਾਂ ਲਈ ਸਕੂਲ ਖੋਲ੍ਹਣ ਸਬੰਧੀ ਫੈਸਲਾ ਲੈਂਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹਨਾਂ ਹਦਾਇਤਾਂ ਦੇ ਸਨਮੁੱਖ ਪੰਜਾਬ ਰਾਜ ਦੇ ਸਮੂਹ ਸਰਕਾਰੀ ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੀਆਂ ਛੇਵੀਂ ਜਮਾਤ ਤੋਂ ਬਾਵੀਂ ਜਮਾਤ ਤੱਕ ਦੀਆਂ ਫਿਜ਼ੀਕਲ ਕਲਾਸਾਂ ਲਈ ਸਕੂਲ ਲੋੜੀਂਦੇ ਸਮਾਜਕ ਦੂਰੀ ਦੇ ਨਿਯਮਾਂ, ਨਿਯਮਤ ਸੈਨੀਟਾਈਜੇਸ਼ਨ ਅਤੇ ਕੋਵਿੜ-19 ਸਬੰਧੀ ਉਚਿਤ ਵਿਵਹਾਰ ਸਬੰਧੀ ਨਿਯਮਾਂ ਨੂੰ ਅਪਣਾਉਂਦੇ ਹੋਏ ਮਿਤੀ 07-02-2022 ਨੂੰ ਖੋਲ੍ਹੇ ਜਾਣੇ ਹਨ।


 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਫਿਜੀਕਲ ਕਲਾਸਾਂ ਵਿੱਚ ਹਾਜ਼ਰ ਹੋਣ ਸਮੇਂ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਦਿੱਤੀ ਜਾਵੇ। ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ਵਿੱਚ ਹਾਜ਼ਰ ਹੋਣ ਦਾ ਵਿਕਲਪ ਹੋਵੇਗਾ। ਼਼


 ਦਿਵਯਾਂਗ ਕਰਮਚਾਰੀਆਂ ਅਤੇ ਗਰਭਵਤੀ ਕਰਮਚਾਰਣ ਔਰਤਾਂ ਨੂੰ ਹਾਜ਼ਰ ਹੋਣ ਤੋਂ ਛੋਟ ਹੋਵੇਗੀ, ਪੰਤੂ ਉਹ ਆਪਣਾ ਸਾਰਾ ਕੰਮ ਘਰ ਤੋਂ ਨਿਪਟਾਉਣਗੇ। ਉਪਰੋਕਤ ਦੇ ਸਨਮੁੱਖ ਆਪ ਨੂੰ ਲਿਖਿਆ ਜਾਂਦਾ ਹੈ ਕਿ ਹਵਾਲਾ ਅਧੀਨ ਪੱਤਰ ਦੇ ਨਾਲ ਭਾਰਤ ਸਰਕਾਰ ਪੰਜਾਬ ਸਰਕਾਰ/ਸਿਖਿਆ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਸਮੇਤ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਆਦਿ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੈ॥


 ਇਹ ਹਦਾਇਤਾਂ ਸਮੂਹ ਸਰਕਾਰੀ,ਮਾਨਤਾ ਪ੍ਰਾਪਤ, ਪ੍ਰਾਈਵੇਟ ਏਡਿਡ ਅਤੇ ਪ੍ਰਾਈਵੇਟ ਸਕੂਲਾਂ ਤੋਂ ਲਾਗੂ ਹੋਣਗੀਆਂ ਉਪਰੋਕਤ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ALSO READ PSEB PRE BOARD EXAM 2022

PSEB PRE BOARD EXAM: SYLLABUS FOR NON BOARD CLASSESS 

PSEB TERM-2 : 5ਵੀਂ, 8ਵੀਂ,10ਵੀਂ ਅਤੇ 12ਵੀਂ ਜਮਾਤਾਂ ਲਈ ਸਿਲੇਬਸ ਅਤੇ ਪ੍ਰਸ਼ਨ ਪੱਤਰ ਪੈਟਰਨ ਜਾਰੀ, ਕਰੋ ਡਾਊਨਲੋਡ 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ Term 2 ਪ੍ਰੀਖਿਆਵਾਂ ਲਈ ਗਾਈਡਲਾਈਨਜ਼ 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends