ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ


ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ :

ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।


ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫ਼ਾਦਾਰੀ ਦੀ ਸਹੁੰ ਚੁਕਾਈ।

ਇਸ ਦੌਰਾਨ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ, ਜਿਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਸਹੁੰ ਚੁੱਕ ਸਮਾਗਮ 'ਚ 'ਆਪ' ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ 'ਆਪ' ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends