ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਬੱਸਾਂ ਦੀ ਚੈਕਿੰਗ ਅਤੇ ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਪੂਰੇ ਨਾ ਹੋਣ ਕਾਰਨ 05 ਸਕੂਲੀ ਬੱਸਾਂ ਦੇ ਚਲਾਣ ਕੀਤੇ

 

 ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਬੱਸਾਂ ਦੀ ਚੈਕਿੰਗ ਅਤੇ ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਪੂਰੇ ਨਾ ਹੋਣ ਕਾਰਨ 05 ਸਕੂਲੀ ਬੱਸਾਂ ਦੇ ਚਲਾਣ ਕੀਤੇ


ਸੁਰੱਖਿਆ ਮਾਪਦੰਡਾਂ ਅਨੁਸਾਰ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ ਹੋਣੇ ਲਾਜਮੀ : ਜਿਲ੍ਹਾ ਬਾਲ ਸੁਰੱਖਿਆ ਅਫ਼ਸਰ


ਮਾਲੇਰਕੋਟਲਾ 31 ਮਾਰਚ :


                   ਅੱਜ ਸਕੂਲੀ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਦੇ ਹੁਕਮਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਗਠਿਤ ਟੀਮ ਵੱਲੋ ਸਹਿਰ ਮਾਲੇਰਕੋਟਲਾ ਦੇ ਪ੍ਰਾਈਵੇਟ ਸਕੂਲਾਂ ਪ੍ਰਬੰਧਕਾਂ ਵੱਲੋ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਸਕੂਲੀ ਬੱਚਿਆ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਲੈ ਕੇ ਸਕੂਲੀ ਬੱਸਾਂ ਵਿੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਕੀਤੀ ਗਈ ਹੈ ।ਉਨ੍ਹਾਂ ਦੱਸਿਆ ਕਿ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ 20 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 05 ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਪੂਰੇ ਨਾ ਹੋਣ ਕਾਰਨ ਚਲਾਣ ਕੀਤੇ ਗਏ।


               ਉਨ੍ਹਾਂ ਦੱਸਿਆ ਕਿ ਸੁਰੱਖਿਆ ਮਾਪਦੰਡਾਂ ਅਨੁਸਾਰ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ ਹੋਣੇ ਲਾਜਮੀ ਚਾਹੀਦੇ ਹਨ ਅਤੇ ਬੱਸਾਂ ਵਿੱਚ ਸਪੀਡ ਗਵਰਨਰ ਫਿਟ ਹੋਣਾ ਚਾਹੀਦਾ ਹੈ।ਸਕੂਲ ਬੱਸ ਜਾਂ ਵੈਨ ਦਾ ਰੰਗ ਕਾਨੂੰਨ ਮੁਤਾਬਿਕ ਪੀਲਾ ਹੋਣਾ ਚਾਹੀਦਾ ਹੈ ਅਤੇ ਫਾਸਟਏਡ ਬੋਕਸ ਹੋਣਾ ਜਰੂਰੀ ਹੈ। ਉਨ੍ਹਾ ਹੋਰ ਕਿਹਾ ਕਿ ਬੱਸ ਚਾਲਕ ਕੋਲ ਬੱਸ ਫਿਟਨੈਸ ਸਰਟੀਫਿਕੇਟ ਪ੍ਰਦੂਸ਼ਣ ਸਰਟੀਫਿਕੇਟ ,ਪਰਮਿਟ ,ਡਰਾਵਿੰਗ ਲਾਇਸੈਸ ਆਦਿ ਸਰਟੀਫਿਕੇਟ ਹੋਣੇ ਚਾਹੀਦੇ ਹਨ।


                              ਉਨ੍ਹਾਂ ਹੋਰ ਦੱਸਿਆ ਕਿ ਬੱਸਾਂ ਵਿੱਚ ਜੀ. ਪੀ.ਐਸ. ਸਿਸਟਮ , ਸਟਾਫ਼ ਸਿਗਨਲ ਅਲਾਰਮ,ਬੱਸ ਚਾਲਕ ਕੋਲ ਬੱਚਿਆ ਦੇ ਨਾਂ-ਪਤੇ ਅਤੇ ਉਨ੍ਹਾ ਦੇ ਮਾਪਿਆ ਦੀ ਫੋਨ ਸੂਚੀ ਹੋਣਾ ਹੋਣੀ ਲਾਜਮੀ ਹੈ । ਸਕੂਲੀ ਬੱਸਾਂ ਵਿੱਚ ਪੀਣ ਵਾਲੇ ਪਾਣੀ ਪ੍ਰਬੰਧ ਆਦਿ ਦੀ ਸਹੂਲਤ ਉਪਲਬਧ ਹੋਣਾ ਜਰੂਰੀ ਹੈ। ਇਸ ਦੌਰਾਨ ਟ੍ਰੈਫਿਕ ਇੰਚਾਰਜ ਮੁਹੰਮਦ ਅਸਰਾਰ , ਕਰਨਜੀਤ ਸਿੰਘ ਟ੍ਰੈਫ਼ਿਕ ਇੰਚਾਰਜ, ਜ਼ੋਤੀ ਮਲਹੋਤਰਾ,ਰੁਪਿੰਦਰ ਕੌਰ,ਰੁਪਿੰਦਰ ਸਿੰਘ ਵੀ ਮੌਜੂਦ ਸਨ ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends