ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਜਲੰਧਰ ਆਧਾਰਿਤ ਕ੍ਰਿਕਟਰ ਹਰਭਜਨ ਸਿੰਘ, ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਸੰਸਥਾਪਕ ਅਸ਼ੋਕ ਮਿੱਤਲ, ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਸੰਜੀਵ ਅਰੋੜਾ ਅਤੇ ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ ਸ਼ਾਮਲ ਹਨ।
ਸੰਦੀਪ ਪਾਠਕ ਨੇ 2020 ਦੀਆਂ ਦਿੱਲੀ ਅਤੇ ਫਿਰ 2022 ਦੀਆਂ ਪੰਜਾਬ ਚੋਣਾਂ ਵਿੱਚ ਪਰਦੇ ਪਿੱਛੇ ਅਹਿਮ ਭੂਮਿਕਾ ਨਿਭਾਈ ਸੀ। ਕੱਲ੍ਹ ਅਰਵਿੰਦ ਕੇਜਰੀਵਾਲ ਨੇ ਵੀ ਸੰਦੀਪ ਪਾਠਕ ਦੇ ਕੰਮ ਦੀ ਤਾਰੀਫ ਕੀਤੀ ਸੀ। ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਸੀਐਮ ਭਗਵੰਤ ਮਾਨ ਦੇ ਕਰੀਬੀ ਹਨ। ਮਾਨ ਉਨ੍ਹਾਂ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪ ਸਕਦੇ ਹਨ। ਅੱਜ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਚੋਣਾਂ 31 ਮਾਰਚ ਨੂੰ ਹੋਣਗੀਆਂ।