ਪੰਜਾਬ ਦੇ ਸਰਕਾਰ ਦੇ ਵੱਡੇ ਵਾਅਦੇ
ਸੂਬੇ 'ਚੋਂ ਟਰਾਂਸਪੋਰਟ, ਸ਼ਰਾਬ, ਰੇਤ ਮਾਫੀਆ ਹੋਵੇਗਾ ਖ਼ਤਮ
ਹਰੇਕ ਨਾਗਰਿਕ ਦਾ ਇਲਾਜ ਮੁਫ਼ਤ ਹੋਵੇਗਾ
ਸੂਬੇ ਦੇ 16000 ਪਿੰਡਾਂ ਤੇ ਵਾਰਡਾਂ 'ਚ ਖੋਲ੍ਹੇ ਜਾਣਗੇ ਕਲੀਨਿਕ
ਆਊਟਸੋਰਸ ਅਤੇ ਠੇਕਾ ਅਧਿਆਪਕ ਕੀਤੇ ਜਾਣਗੇ ਰੈਗੂਲਰ
300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਬੇਅਦਬੀ, ਬੰਬ ਧਮਾਕਿਆਂ ਗੈਂਗਸਟਰਾਂ ਦੇ ਮਾਮਲਿਆਂ ਦੀ ਹੋਵੇਗੀ
ਜਾਂਚ.
ਸੂਬੇ 'ਚ ਭਾਰੀ ਜਿੱਤ ਹਾਸਲ ਕਰਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੇ ਆਪਣੇ ਵਾਅਦਿਆਂ 'ਤੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਦਾ ਦੂਜਾ ਸੈਸ਼ਨ ਹੈ। ਇਸ ਦੌਰਾਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਪਣਾ ਸੰਬੋਧਨ ਪੇਸ਼ ਕੀਤਾ ਜਿਸ ਵਿੱਚ ਉਨ੍ਹਾਂ ਮਾਨ ਸਰਕਾਰ ਦਾ ਰੋਡਮੈਪ ਦਿੱਤਾ। ਰਾਜਪਾਲ ਨੇ ਕਿਹਾ ਕਿ ਮਾਨਯੋਗ ਸਰਕਾਰ ਪੰਜਾਬ ਦੇ ਹਰੇਕ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਤੋਂ ਇਲਾਵਾ ਔਰਤਾਂ ਨੂੰ 1-1 ਹਜ਼ਾਰ ਰੁਪਏ ਦੇਵੇਗੀ।
ਜਲੰਧਰ 'ਚ ਬਣੇਗੀ ਸਭ ਤੋਂ ਵੱਡੀ ਸਪੋਰਟਸ ਅਕੈਡਮੀ
ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ
18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇਗਾ
ਉਦਯੋਗ ਨੂੰ ਵਧਾਉਣ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ
ਸੁਰੱਖਿਆ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਸੀਸੀਟੀਵੀ ਲਗਾਏ ਜਾਣਗੇ
ਸੀਨੀਅਰ ਸਿਟੀਜ਼ਨ ਔਰਤਾਂ ਨੂੰ ਬੁਢਾਪਾ ਪੈਨਸ਼ਨ ਤੋਂ ਇਲਾਵਾ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ
'ਆਪ' ਸਰਕਾਰ 300 ਯੂਨਿਟ ਮੁਫਤ ਬਿਜਲੀ ਦੇਵੇਗੀ
ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ
ਬੇਅਦਬੀ ਮਾਮਲਿਆਂ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ
ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਨ ਲਈ ਸਰਕਾਰ ਸਖਤ ਕਦਮ ਚੁੱਕੇਗੀ
ਹਰ ਨਾਗਰਿਕ ਦਾ ਮੁਫਤ ਇਲਾਜ
ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਮਿਲੇਗੀ