ਸੂਬੇ ਵਿਚ ਨਵੀਂ ਸਰਕਾਰ ਦੇ ਆਉਂਦਿਆਂ ਹੀ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਡਾਇਰੈਕਟੋਰਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਸਮੂਹ ਸਿਵਲ ਸਰਜਨ ਪੰਜਾਬ ਰਾਜ ਅਤੇ ਮੈਡੀਕਲ ਸੁਪਰਡੰਟ ਨੂੰ ਉਨ੍ਹਾਂ ਦੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਵਿਚ ਸਮੇਂ ਦੀ ਪਾਬੰਦੀ ਅਤੇ ਸਾਫ਼ ਸਫਾਈ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ (read here)। ਜਾਰੀ ਹੁਕਮਾਂ/ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਕੁੱਝ
ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਮੇਂ ਦੀ ਪਾਬੰਦੀ ਵੱਲ ਪੂਰਾ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਇਸ ਲਈ ਆਪ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ
ਅਧਿਕਾਰੀਆਂ/ਕਰਮਚਾਰੀਆਂ ਦੀ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ।
ALSO READ:
HOLLA MOHALL 2022: ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਲਈ ਅਹਿਮ ਸੂਚਨਾ
PSEB EXAM 2022: ਸਰਕਾਰ ਦਾ ਪ੍ਰੀਖਿਆਵਾਂ ਵਾਰੇ ਵੱਡਾ ਫ਼ੈਸਲਾ,
ਜੇਕਰ ਅਚਨਚੇਤ ਚੈਕਿੰਗ ਦੌਰਾਨ ਕੋਈ ਅਧਿਕਾਰੀ/ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ
ਗਿਆ ਤਾਂ ਉਸ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੋਗੀ। ਇਸ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਆਪਣੇ ਦਫਤਰ ਅਤੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੇ
ਕਮਰਿਆਂ/ਵਰਾਂਡਿਆਂ/ਮਰੀਜ਼ਾਂ ਦੇ ਵਾਰਡਾਂ/ਓਪਰੇਸ਼ਨ ਥੀਏਟਰ/ਡਾਇਲਿਸਿਸ ਸੈਂਟਰ/ਲੈਬਾਰਟਰੀ/ਲਾਅਨ ਅਤੇ
ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੈ ।
ਇਸ ਤਰ੍ਹਾਂ ਸਿੱਖਿਆ ਵਿਭਾਗ ਵੱਲੋਂ ਵੀ ਵੱਖ ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵਲੋਂ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ(Read here)।