ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਸਬੰਧੀ ਦੇਵਾਗੇ ਮੰਗ ਪੱਤਰ:ਅਮਨਦੀਪ ਸ਼ਰਮਾ
ਸੁਪਰੀਮ ਕੋਰਟ ਵੱਲੋਂ ਵੀ ਰਾਜ ਸਰਕਾਰਾਂ ਨੂੰ ਆਪਣੇ ਫ਼ੈਸਲੇ ਲਾਗੂ ਕਰਨ ਲਈ ਕਿਹਾ:ਸੁਖਵਿੰਦਰ ਸਿੰਗਲਾ ਬਰੇਟਾ।
ਭਰਤੀ ਨਾ ਹੋਣ ਕਾਰਨ ਰੁਕੀਆਂ ਪਈਆਂ ਹਨ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਬਦਲੀਆਂ:ਰਕੇਸ਼ ਕੁਮਾਰ ਬਰੇਟਾ।
ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਸਕੂਲਾਂ ਵਿੱਚ ਬੰਦ ਪਈ ਅਧਿਆਪਕਾਂ ਦੀ ਭਰਤੀ ਸ਼ੁਰੂ ਕਰਨ ਸਬੰਧੀ ਮੁੱਖ ਜਥੇਬੰਦੀ 17 ਮਾਰਚ ਤੋਂ 25 ਮਾਰਚ ਤੱਕ ਪੰਜਾਬ ਭਰ ਦੇ ਵਿਧਾਇਕਾ ਨੂੰ ਮੰਗ ਪੱਤਰ ਦੇਵੇਗੀ ।ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਸੂਬਾ ਕਮੇਟੀ ਆਗੂ ਸੁਖਵਿੰਦਰ ਸਿੰਗਲਾ ਬਰੇਟਾ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਅਧਿਆਪਕਾਂ ਦੀ ਘਾਟ ਹੈ ਇਸ ਨੂੰ ਦੂਰ ਕਰਨ ਸਬੰਧੀ ਜਥੇਬੰਦੀ ਵਿਧਾਇਕਾਂ ਨਾਲ ਗੱਲਬਾਤ ਕਰਕੇ ਅਪ੍ਰੈਲ ਦੇ ਪਹਿਲੇ ਹਫ਼ਤੇ ਭਰਤੀ ਪ੍ਰਕਿਰਿਆ ਸ਼ੁਰੂ ਕਰਾਉਣ ਦੇ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਕਾਡਰ ਦੀਆਂ 6635 ਪੋਸਟਾ ਦੀ 30 ਮਾਰਚ ਹਾਈ ਕੋਰਟ ਦੀ ਤਰੀਕ ਹੈ ਜਿਸ ਉਪਰੰਤ ਭਰਤੀ ਸ਼ੁਰੂ ਹੋਣ ਦੇ ਆਸਾਰ ਬਣੇ ਹਨ।
ਜਥੇਬੰਦੀ ਪੰਜਾਬ ਦੇ ਜੁਆਇੰਟ ਸਕੱਤਰ ਰਕੇਸ਼ ਕੁਮਾਰ ਬਰੇਟਾ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਦੇ ਨਾਲ ਹੀ ਪ੍ਰਾਇਮਰੀ ਅਧਿਆਪਕਾਂ ਦੀਆਂ ਵੱਡੇ ਪੱਧਰ ਤੇ ਤਰੱਕੀਆਂ ਅਤੇ ਜਿਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ ਉਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਰੁਕੀਆਂ ਪਈਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦਾ ਹੱਲ ਤਾਂ ਹੀ ਹੋ ਸਕਦਾ ਹੈ ਜੇਕਰ ਪ੍ਰਾਇਮਰੀ ਕਾਡਰ ਵਿੱਚ ਵੱਡੇ ਪੱਧਰ ਤੇ ਅਧਿਆਪਕਾਂ ਦੀ ਭਰਤੀ ਹੋਵੇਗੀ । ਇਸ ਵਾਰ ਮਾਪਿਆਂ ਦਾ ਰੁਝਾਨ ਵੀ ਸਰਕਾਰੀ ਸਕੂਲਾਂ ਵੱਲ ਵੱਡੇ ਪੱਧਰ ਤੇ ਹੋ ਰਿਹਾ ਹੈ ਅਤੇ ਦਾਖ਼ਲੇ ਵੀ ਵੱਡੀ ਗਿਣਤੀ ਵਿੱਚ ਵਧਣ ਦੀ ਸੰਭਾਵਨਾ ਬਣੀ ਹੈ।