ਮੁੱਖ ਮੰਤਰੀ ਵੱਲੋਂ ਪਹਿਲੀ ਕੈਬਿਨੇਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ

 *ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ*


*ਕੱਚੇ ਅਧਿਆਪਕਾ ਦੇ ਨਾਲ ਦਫ਼ਤਰੀ ਮੁਲਾਜ਼ਿਮ ਵੀ ਕੀਤੇ ਜਾਣਗੇ ਪੱਕੇ*


*ਮੁੱਖ ਮੰਤਰੀ ਵੱਲੋਂ ਪਹਿਲੀ ਕੈਬਿਨੇਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ*


ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ।

ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਸ਼ੋਬਿਤ ਭਗਤ, ਆਸ਼ੀਸ਼ ਜੁਲਾਹਾ,ਗਗਨਦੀਪ ਸ਼ਰਮਾ, ਵਿਸ਼ਾਲ ਮਹਾਜਨ, ਸੁਖਰਾਜ , ਰਵੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਗਿਆ ਅਤੇ ਉਹਨਾਂ ਦੀ ਸਰਕਾਰ ਬਣਨ ਤੇ ਵਧਾਈ ਦਿਤੀ ਗਈ ਅਤੇ ਆਪਣੀ ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਕਿਹਾ ਗਿਆ ਜਿਸ ਤੇ ਉਹਨਾਂ ਵਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਤੁਹਾਡੀ ਆਪਣੀ ਸਰਕਾਰ ਹੈ ਤੁਹਾਨੂੰ ਜਲਦ ਹੀ ਪਹਿਲੀ ਕੈਬਿਨੇਟ ਵਿੱਚ ਰੈਗੂਲਰ ਕੀਤਾ ਜਾਵੇਗਾ।







ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਪਿਛਲੀ ਸਰਕਾਰਾਂ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ 8886 ਅਧਿਆਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ ਪਰ ਦਫਤਰੀ ਕਰਮਚਾਰੀਆ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ !

ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ ਵਲੋਂ ਦੇ ਦਿੱਤੀ ਗਈ ਸੀ ਜਿਸ ਦਾ ਕੋਈ ਵਿਤੀ ਬੋਜ ਵੀ ਸਰਕਾਰ ਤੇ ਨਹੀਂ ਪੈਂਦਾ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।

ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੂਰਾ ਭਰੋਸਾ ਦਿੱਤਾ ਗਿਆ ਕਿ ਤੁਹਾਨੂੰ ਜਲਦ ਰੈਗੂਲਰ ਕੀਤਾ ਜਾਵੇਗਾ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends