ਸਿੱਖਿਆ ਖੇਤਰ ਵਿੱਚ ਸੁਧਾਰ ਲਿਆਵਾਂਗੇ, ਖਾਲੀ ਅਸਾਮੀਆਂ ਭਰੀਆਂ ਜਾਣਗੀਆਂ: ਸਿੱਖਿਆ ਮੰਤਰੀ ਮੀਤ ਹੇਅਰ



 ਸਿੱਖਿਆ ਖੇਤਰ ਵਿੱਚ ਸੁਧਾਰ ਲਿਆਵਾਂਗੇ, ਖਾਲੀ ਅਸਾਮੀਆਂ ਭਰੀਆਂ ਜਾਣਗੀਆਂ: ਸਿੱਖਿਆ ਮੰਤਰੀ ਮੀਤ ਹੇਅਰ


ਚੰਡੀਗੜ੍ਹ, 21 ਮਾਰਚ, 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਤਰੀਆਂ ਨੂੰ ਉਹਨਾਂ ਦੇ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ   ਨਵੇਂ ਬਣੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ ਵਿੱਚ ਸੁਧਾਰ ਕਰਨਗੇ ਅਤੇ  ਇਸ ਲਈ ਸਿੱਖਿਆ ਬਜਟ ਵਿੱਚ ਵਾਧਾ ਕੀਤਾ ਜਾਵੇਗਾ। 



ਸਿੱਖਿਆ ਵਿਭਾਗ ਮਿਲਣ ਤੋਂ ਬਾਅਦ ਮੀਤ ਹੇਅਰ  ਨੇ ਇਕੱ ਪੰਜਾਬੀ ਟੈਲੀਵਿਜ਼ਨ ਚੈਨਲ ਨੂੰ ਇੰਟਰਵਿਊ ਦੌਰਾਨ  ਕਿਹਾ ਕਿ ਮੈਂ ਖੁਸ਼ ਹਾ ਕਿ ਇਹ ਸਿੱਖਿਆ ਵਿਭਾਗ ਮੈਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਉਹ ਵਿਭਾਗ ਦਿੱਤਾ ਜਿਸ ਨੂੰ ਮਾਡਲ ਬਣਾ ਕੇ ਸਾਰੇ ਦੇਸ਼ ਅੱਗੇ ਪੇਸ਼ ਕਰਨਾ। 


ਅਧਿਆਪਕਾਂ ਉਤੇ ਬੋਝ , ਨੂੰ ਨਵੇਂ ਅਧਿਆਪਕ ਭਰਤੀ ਕਰਕੇ ਘਟਾਇਆ ਜਾਵੇਗਾ। 

ਸਿੱਖਿਆ ਮੰਤਰੀ ਨੇ ਕਿਹਾ ਕਿ  ਅਧਿਆਪਕਾਂ ਉਤੇ ਬੋਝ ਪਾਇਆ ਜਾਂਦਾ, ਅਧਿਆਪਕਾਂ ਦੀ ਘਾਟ ਹੈ, ਨਵੇਂ ਅਧਿਆਪਕ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਕੰਮ ਅੱਜ   ਤੋਂ ਹੀ  ਸ਼ੁਰੂ ਹੋ ਜਾਣਗੇ। 

ਧਰਨਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਸਿੱਖਿਆ ਮੰਤਰੀਆਂ ਦੇ ਘਰਾਂ ਅੱਗੇ ਲੱਗਦੇ  ਕਿ ਧਰਨੇ ਇਸ ਕਰਕੇ ਲਗਾਏ ਜਾਂਦੇ ਸੀ ਕਿ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੋਏ, ਅਸੀਂ ਇਮਾਨਦਾਰੀ ਨਾਲ ਅਧਿਆਪਕਾਂ ਦੇ ਮਸਲੇ ਹੱਲ ਕਰਾਂਗੇ।


 ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ , ਹੁਣ ਅਸਲੀ ਰੂਪ ਵਿੱਚ ਸਕੂਲਾਂ ਨੂੰ ਇਕ ਨੰਬਰ ਬਣਾਉਣ ਦੀ ਕੋਸ਼ਿਸ਼ ਕਰਾਂਗੇ,ਇਸ ਲਈ ਕੁਝ ਸਮਾਂ ਲੱਗੇਗਾ‌ ,ਰਾਤੋ ਰਾਤ ਸਭ ਕੁਝ ਨਹੀਂ ਹੋ ਜਾਂਦਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends