ਬਿਹਤਰੀਨ ਵਿਦਿਅਕ ਢਾਂਚੇ ਲਈ ਚੁੱਕੇ ਜਾਣਗੇ ਵਿਆਪਕ ਕਦਮ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

 ਬਿਹਤਰੀਨ ਵਿਦਿਅਕ ਢਾਂਚੇ ਲਈ ਚੁੱਕੇ ਜਾਣਗੇ ਵਿਆਪਕ ਕਦਮ: ਗੁਰਮੀਤ ਸਿੰਘ ਮੀਤ ਹੇਅਰ


---ਸਿੱਖਿਆ ਮੰਤਰੀ ਦੇ ਬਰਨਾਲਾ ਪੁੱਜਣ ’ਤੇ ਦਿੱਤਾ ਗਿਆ ਗਾਰਡ ਆਫ ਆਨਰ


---ਕੈਬਨਿਟ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ


ਬਰਨਾਲਾ, 23 ਮਾਰਚ

       ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਬਰਨਾਲਾ ਪੁੱਜੇ ਗੁਰਮੀਤ ਸਿੰਘ ਮੀਤ ਹੇਅਰ ਦਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਕੀਤਾ ਗਿਆ। ਇਸ ਮੌਕੇ ਪੁਲੀਸ ਟੁਕੜੀ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।



    ਇਸ ਮਗਰੋਂ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਜ਼ਿਲਾ ਬਰਨਾਲਾ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਚਹੁੰਪੱਖੀ ਖੁਸ਼ਹਾਲੀ ਲਈ ਵਿਆਪਕ ਕਦਮ ਲਗਾਤਾਰ ਚੁੱਕੇਗੀ। ਉਨਾਂ ਆਖਿਆ ਕਿ ਸਿੱਖਿਆ ਖੇਤਰ ਬੇਹੱਦ ਅਹਿਮ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਂਦੇ ਜਾਣਗੇ ਅਤੇ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਸਾਰਥਕ ਕਦਮ ਚੁੱਕੇ ਜਾਣਗੇੇ। ਉਨਾਂ ਕਿਹਾ ਕਿ ਬਿਹਤਰੀਨ ਵਿਦਿਅਕ ਢਾਂਚੇ ਲਈ ਅਹਿਮ ਫ਼ੈਸਲੇ ਲਏ ਜਾਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends