BREAKING NEWS: ਫਾਜ਼ਿਲਕਾ ਦੇ EVM ਸਟਰਾਂਗ ਰੂਮ ਸੈਂਟਰ'ਚ ਚਲੀ ਗੋਲੀ, ਇੰਚਾਰਜ ਦੀ ਮੌਤ

 FAZILKA , 4 March


ਪੰਜਾਬ ਦੇ ਫਾਜ਼ਿਲਕਾ ਸ਼ਹਿਰ 'ਚ EVM ਸਟਰਾਂਗ ਰੂਮ 'ਚ ਤਾਇਨਾਤ ਸਬ ਇੰਸਪੈਕਟਰ ਨੇ ਖੁਦਕੁਸ਼ੀ ਕਰ ਲਈ ਹੈ। ਕੇਂਦਰ 'ਚ ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਹਲਚਲ ਮਚ ਗਈ। ਸੈਂਟਰ 'ਚ ਤਾਇਨਾਤ ਕਰਮਚਾਰੀ ਅਤੇ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਸਬ-ਇੰਸਪੈਕਟਰ ਖੂਨ ਨਾਲ ਲੱਥਪੱਥ ਹਾਲਤ 'ਚ ਮਿਲਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।



ਮ੍ਰਿਤਕ ਦੀ ਪਛਾਣ ਜਲਾਲਾਬਾਦ ਦੇ ਪਿੰਡ ਮੌਲਵੀ ਦੇ ਰਹਿਣ ਵਾਲੇ ਬਲਦੇਵ ਸਿੰਘ ਵਜੋਂ ਹੋਈ ਹੈ। ਉਸ ਨੇ ਆਪਣੀ ਸਰਕਾਰੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉੱਚ ਚੋਣ ਅਧਿਕਾਰੀ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਖੁਦਕੁਸ਼ੀ ਦਾ ਮਾਮਲਾ ਦਰਜ ਕਰ ਲਿਆ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends