HOLIDAY ALERT: 15 ਤੋਂ 19 ਮਾਰਚ ਤੱਕ ਵਿੱਦਿਅਕ ਅਦਾਰਿਆਂ ਵਿੱਚ ਛੁੱਟੀਆਂ

 


ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ-2022 ਮਿਤੀ 14-03-2022 ਤੋਂ ਮਿਤੀ: 16-03-2022 ਤੱਕ ਕੀਰਤਪੁਰ ਸਾਹਿਬ ਵਿਖੇ ਅਤੇ ਮਿਤੀ: 17-03-2022 ਤੋਂ ਮਿਤੀ: 19-03-2022 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੋਂ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 


ਹੋਲੇ ਮੁਹੱਲੇ ਦੌਰਾਨ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਇਨ੍ਹਾਂ ਥਾਵਾਂ ਤੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਬਾਹਰਲੇ ਜਿਲ੍ਹਿਆਂ ਤੋਂ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈਆਂ ਗਈਆਂ ਹਨ। 

ALSO READ:  ਨਵੀਂ ਸਰਕਾਰ, ਨਵੇਂ ਆਦੇਸ਼, ਪੜ੍ਹੋ ਅਪਡੇਟ 



ਇਨ੍ਹਾਂ ਕਰਮਚਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਅਨੰਦਪੁਰ ਸਾਹਿਬ ਬਲਾਕ ਵਿੱਚ ਪੈਂਦੇ ਵਿਦਿਅਕ ਅਦਾਰਿਆਂ ਵਿੱਚ ਕੀਤਾ ਜਾਂਦਾ ਹੈ। ਇਸ ਲਈ ਅਨੰਦਪੁਰ ਸਾਹਿਬ ਬਲਾਕ ਵਿੱਚ ਪੈਂਦੇ ਸਾਰੇ ਵਿਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ ਵਿੱਚ (ਜਿਨ੍ਹਾਂ ਵਿੱਚ ਇਮਤਿਹਾਨ ਨਹੀ ਚੱਲ ਰਹੇ)  ਜ਼ਿਲ੍ਹਾ ਮੈਜਿਸਟਰੇਟ ਵਲੋਂ ਮਿਤੀ 15-03-2022 ਤੋਂ ਮਿਤੀ 19-03-2022 ਦੀ ਛੁੱਟੀ ਕੀਤੀ ਗਈ ਹੈ।

 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends