HOLLA MOHALLA 2022: ਹੋਲਾ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਨੌਕੀਆਂ ਟੋਲ ਪਲਾਜ਼ਾ ਛੇ ਦਿਨ ਲਈ ਮੁਫ਼ਤ ਖੋਲ੍ਹਿਆ ਗਿਆ

 

 ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਹੋਲੇ ਮਹੱਲੇ ਦੇ ਪ੍ਰਬੰਧਾਂ ਦੇ ਜਾਇਜ਼ੇ ਲਈ ਐਸ.ਡੀ.ਐਮ. ਅਤੇ ਡੀ.ਐਸ.ਪੀ, ਨਾਲ ਮੀਟਿੰਗ

  ਹੋਲਾ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਨੌਕੀਆਂ ਟੋਲ ਪਲਾਜ਼ਾ ਛੇ ਦਿਨ ਲਈ ਮੁਫ਼ਤ ਖੋਲ੍ਹਿਆ ਗਿਆ 

 ਹੋਲੇ ਮਹੱਲੇ ਲਈ ਰੇਹੜੀਆਂ ਫੜੀਆਂ ਲਗਾਉਣ ਵਾਲਿਆਂ ਦੀ ਸਹੂਲਤ ਲਈ ਸਿਰਫ਼ ਪਰਚੀ ਕੱਟੀ ਜਾਵੇਗੀ


  ਸ੍ਰੀ ਅਨੰਦਪੁਰ ਸਾਹਿਬ 14 ਮਾਰਚ () ਖਾਲਸੇ ਦੀ ਸਾਰੀ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਾਨ ਨਾਲ ਮਨਾਇਆ ਜਾ ਰਿਹਾ ਹੈ। ਜਿਸ ਲਈ ਵੱਖ ਵੱਖ ਥਾਵਾਂ ਤੋਂ ਸੰਗਤਾਂ ਬਹੁਤ ਹੀ ਜੋਸ਼ ਅਤੇ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਅਤੇ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। 



ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਮੁਸ਼ਕਿਲਾਂ ਨੂੰ ਉਨ੍ਹਾਂ ਵੱਲੋਂ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨਿੱਕੂਵਾਲ ਅਤੇ ਹੋਰ ਸੜਕਾਂ ਜੋ ਟੁੱਟੀਆਂ ਹੋਈਆਂ ਹਨ, ਉਨ੍ਹਾਂ ਦੀ ਤੁਰੰਤ ਪ੍ਰਭਾਵ ਨਾਲ ਮੁਰੰਮਤ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਝਿਜੜੀ ਵਿਖੇ ਬਣੀ ਹੋਈ ਪਾਰਕਿੰਗ ਵਿੱਚ ਖੜੇ ਹੋਏ ਪਾਣੀ ਦੀ ਸਮੱਸਿਆ ਨੂੰ ਵੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਨਿੱਕੀਆਂ ਟੋਲ ਪਲਾਜੇ ਨੂੰ ਤੁਰੰਤ ਪ੍ਰਭਾਵ ਨਾਲ ਸੰਗਤਾਂ ਲਈ ਮੁਫ਼ਤ ਖੋਲ੍ਹਣ ਦੇ ਨਿਰਦੇਸ਼ ਦਿੱਤੇ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਨੋਕੀਆਂ ਟੋਲ ਪਲਾਜ਼ੇ ਨੂੰ ਸੰਗਤਾਂ ਲਈ 19 ਮਾਰਚ ਤੱਕ ਮੁਫ਼ਤ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੋਲੇ ਮਹੱਲੇ ਦੇ ਦਿਨਾਂ ਦੌਰਾਨ ਬਿਜਲੀ ਦੀ ਕਿਸੀ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜੀਆਂ ਵਾਲਿਆਂ ਦੀ ਸਿਰਫ਼ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਦੁਕਾਨਦਾਰਾਂ ਅਤੇ ਗ੍ਰਾਹਕਾਂ ਦੀ ਲੁੱਟ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਇਸਦੇ ਨਾਲ ਹੀ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends