10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ , ਵਿਦਿਅਕ ਅਦਾਰਿਆਂ 'ਚ ਟੀਚਿੰਗ, ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ,- ਜ਼ਿਲ੍ਹਾ ਚੋਣ ਅਫ਼ਸਰ

 10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ

-ਕਿਹਾ! ਗਿਣਤੀ ਕੇਂਦਰਾਂ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਨਹੀਂ ਹੈ ਆਗਿਆ

-ਗਿਣਤੀ ਕੇਂਦਰਾਂ ਦੇ ਨੇੜੇ 100 ਮੀਟਰ ਦਾਇਰਾ 'ਨੋ ਵਹੀਕਲ ਜੋਨ' ਘੋਸ਼ਿਤ


ਗਿਣਤੀ ਵਾਲੇ ਵਿਦਿਅਕ ਅਦਾਰਿਆਂ 'ਚ ਟੀਚਿੰਗ, ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ, 10 ਮਾਰਚ ਦਾ ਦਿਨ ਡਰਾਈ ਡੇਅ ਵਜੋਂ ਘੋਸ਼ਿਤ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਜ ਸਾਰੇ ਗਿਣਤੀ ਕੇਂਦਰਾਂ ਦਾ ਦੌਰਾ, ਸਟਾਫ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ ਜਾਰੀ

ਲੁਧਿਆਣਾ, 8 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਭਰੋਸਾ ਦਿੱਤਾ ਕਿ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਗਿਣਤੀ ਕੇਂਦਰਾਂ 'ਤੇ 10 ਮਾਰਚ 2022 ਨੂੰ ਹੋਣ ਵਾਲੀਆਂ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।



ਡਿਪਟੀ ਕਮਿਸ਼ਨਰ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਲੋੜੀਂਦੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਸਮੁੱਚੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਗਿਣਤੀ ਤੋਂ ਬਾਅਦ ਹਰੇਕ ਵਿਧਾਨ ਸਭਾ ਹਲਕੇ 2 ਵੀਵੀਪੈਟ ਮਸ਼ੀਨਾਂ ਰੈਂਡਮਲੀ ਚੁਣ ਕੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਲਗਾਤਾਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹਨ ਅਤੇ ਪੰਜਾਬ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਲੋਂ ਤਿੰਨ ਪੜਾਅ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।


ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸਾਰੇ 14 ਗਿਣਤੀ ਕੇਂਦਰਾਂ ਵਿੱਚ ਇੱਕੋ ਸਮੇਂ ਸੁ਼ਰੂ ਹੋਵੇਗੀ।


ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਗਿਣਤੀ ਕੇਂਦਰਾਂ ਦੀ ਹਦੂਦ ਅੰਦਰ ਸਥਾਪਿਤ ਕੀਤੇ ਮੀਡੀਆ ਰੂਮਾਂ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮੀਡੀਆ ਕਰਮੀਆਂ ਨੂੰ ਮੋਬਾਈਲ ਫੋਨਾਂ ਦੀ ਵਰਤੋਂ ਕਰਕੇ ਫੋਟੋਆਂ ਜਾਂ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗਿਣਤੀ ਕੇਂਦਰਾਂ ਦੇ ਅੰਦਰ ਸਿਰਫ਼ ਵੀਡੀਓ/ਸਟਿਲ ਕੈਮਰੇ ਹੀ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਕਰਮੀਆਂ ਲਈ ਗਿਣਤੀ ਵਾਲੇ ਕਮਰਿਆਂ ਵਿੱਚ ਮੋਬਾਇਲ ਲੈ ਕੇ ਜਾਣ ਦੀ ਇਜਾਜਤ ਨਹੀਂ ਹੋਵੇਗੀ।


ਉਨ੍ਹਾਂ ਇਹ ਵੀ ਕਿਹਾ ਕਿ ਕਾਉਂਟਿੰਗ ਅਬਜ਼ਰਵਰ ਤੋਂ ਇਲਾਵਾ ਕਿਸੇ ਨੂੰ ਵੀ (ਉਮੀਦਵਾਰ ਜਾਂ ਰਿਟਰਨਿੰਗ ਅਫ਼ਸਰ/ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਨਹੀਂ) ਕਾਊਂਟਿੰਗ ਹਾਲ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।


ਉਨ੍ਹਾਂ ਦੱਸਿਆ ਕਿ ਗਿਣਤੀ ਰੂਮ ਵਿੱਚ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਹਰੇਕ ਪਾਸੇ 7-7) ਸਥਾਪਿਤ ਕੀਤੇ ਜਾਣਗੇ।


ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕੋਈ ਵੀ ਜਿੱਤ ਦਾ ਜਲੂਸ ਨਹੀਂ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 14 ਕਾਊਂਟਿੰਗ ਅਬਜ਼ਰਵਰਾਂ ਦੀ ਦੇਖ ਰੇਖ ਵਿੱਚ ਨੇਪਰੇ ਚਾੜ੍ਹੀ ਜਾਵੇਗੀ।

ਦਾਖਾ ਹਲਕੇ ਲਈ ਸਟਰਾਂਗ ਰੂਮ ਡਾ. ਸੁਖਦੇਵ ਸਿੰਘ ਭਵਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ, ਲੁਧਿਆਣਾ ਉੱਤਰੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀ.ਏ.ਯੂ., ਲੁਧਿਆਣਾ ਪੱਛਮੀ ਲਈ ਜਿਮਨੇਜ਼ੀਅਮ ਹਾਲ ਪੀ.ਏ.ਯੂ., ਸਮਰਾਲਾ ਤੇ ਲੁਧਿਆਣਾ ਪੂਰਬੀ ਲਈ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ, ਸਾਹਨੇਵਾਲ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਾਲਜ ਰੋਡ, ਲੁਧਿਆਣਾ, ਰਾਏਕੋਟ ਲਈ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵਿਖੇ, ਲੁਧਿਆਣਾ ਸੈਂਟਰਲ ਲਈ ਆਰੀਆ ਕਾਲਜ, ਆਡੀਟੋਰੀਅਮ ਹਾਲ ਵਿਖੇ, ਲੁਧਿਆਣਾ ਦੱਖਣੀ ਲਈ ਕੇ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ, ਹਲਕਾ ਗਿੱਲ ਲਈ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਰਿਸ਼ੀ ਨਗਰ, ਪਾਇਲ ਲਈ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ, ਖੰਨਾ ਲਈ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ। (ਅਪਲਾਈਡ ਸਾਇੰਸ ਬਿਲਡਿੰਗ) ਅਤੇ ਆਤਮ ਨਗਰ ਹਲਕੇ ਲਈ ਜੀ.ਐਨ.ਈ. ਪੋਲੀਟੈਕਨਿਕ ਕਾਲਜ, ਗਿੱਲ ਰੋਡ ਲੁਧਿਆਣਾ ਦੀ ਨਵੀਂ ਬਿਲਡਿੰਗ ਵਿਖੇ ਸਟਰਾਂਗ ਰੂਮ ਸਥਾਪਿਤ ਕੀਤਾ ਗਿਆ ਹੈ। 


ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਖੰਨਾ ਹਲਕੇ ਵਿੱਚ 14 ਰਾਊਂਡ, ਸਮਰਾਲਾ ਵਿੱਚ 16 ਰਾਊਂਡ, ਸਾਹਨੇਵਾਲ ਵਿੱਚ 21 ਰਾਊਂਡ, ਲੁਧਿਆਣਾ ਪੂਰਬੀ ਵਿੱਚ 17 ਰਾਊਂਡ, ਲੁਧਿਆਣਾ ਦੱਖਣੀ ਵਿੱਚ 13 ਰਾਊਂਡ, ਆਤਮ ਨਗਰ ਵਿੱਚ 13 ਰਾਊਂਡ, ਲੁਧਿਆਣਾ ਕੇਂਦਰੀ ਵਿੱਚ 13 ਰਾਊਂਡ, ਲੁਧਿਆਣਾ ਪੱਛਮੀ ਵਿੱਚ 15 ਰਾਊਂਡ, ਉੱਤਰੀ ਲੁਧਿਆਣਾ ਵਿੱਚ 15 ਰਾਊਂਡ, ਗਿੱਲ ਦੇ 22 ਰਾਊਂਡ, ਪਾਇਲ ਦੇ 15 ਰਾਊਂਡ, ਦਾਖਾ ਦੇ 16 ਰਾਊਂਡ, ਰਾਏਕੋਟ ਦੇ 14 ਰਾਊਂਡ ਅਤੇ ਜਗਰਾਉਂ ਹਲਕੇ ਦੇ 15 ਰਾਊਂਡ ਹੋਣਗੇ।


ਉਨ੍ਹਾ ਦੱਸਿਆ ਕਿ 10 ਮਾਰਚ ਨੂੰ ਗਿਣਤੀ ਕੇਂਦਰਾਂ ਵਾਲੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਡਰਾਈ ਡੇਅ ਦਾ ਵੀ ਐਲਾਨ ਕੀਤਾ ਗਿਆ ਹੈ।


ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਨੂੰ 'ਨੋ ਵਹੀਕਲ ਜ਼ੋਨ' ਘੋਸ਼ਿਤ ਕੀਤਾ ਗਿਆ ਹੈ ਅਤੇ ਟ੍ਰੈਫਿਕ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।


ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਬੱਚਤ ਭਵਨ ਲੁਧਿਆਣਾ ਵਿਖੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਗਿਣਤੀ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends