HOLIDAY ALERT: ਸਹੁੰ ਚੁੱਕ ਸਮਾਗਮ ਤੇ ਸਰਕਾਰ ਵਲੋਂ 16 ਮਾਰਚ ਨੂੰ ਜ਼ਿਲੇ ਵਿੱਚ ਛੁੱਟੀ ਦਾ ਐਲਾਨ

 ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ ਵਿੱਚ 16 ਮਾਰਚ ਦੀ ਛੁੱਟੀ ਘੋਸ਼ਿਤ


ਨਵਾਂਸ਼ਹਿਰ, 14 ਮਾਰਚ:


ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ, 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।




 ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿੱਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।






Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends