ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਗਰੰਟੀ, ਅਧਿਆਪਕਾਂ ਨੂੰ ਪੱਕੇ ਹੋਣ ਦੀ ਆਸ

 ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਆਸ ਬੱਝੀ ਹੈ।  ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਕਨਵੀਨਰ ਅਜਮੇਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਰਕਾਰੀ ਸਕੂਲਾਂ ਵਿੱਚ 15 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਨਿਭਾ ਰਹੇ , ਅਧਿਆਪਕਾਂ ਨੂੰ ਪੱਕੇ ਕਰਨ ਦੀ ਆਸ ਬੱਝੀ ਹੈ।



 ਸੀ ਔਲਖ ਨੇ ਦੱਸਿਆ ਕਿ 16 ਮਾਰਚ ਨੂੰ ਸੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲੈਣ ਮਗਰੋਂ ਕੱਚੇ ਅਧਿਆਪਕਾਂ ਨੇ ਉਨ੍ਹਾਂ ਨੂੰ ਖਟਕੜ ਕਲਾਂ ਚ ਵਿੱਚ ਹੀ ਮਿਲਣ ਦਾ ਫ਼ੈਸਲਾ ਕੀਤਾ ਹੈ। ਚੋਣਵੇਂ ਆਗੂਆਂ ਨਾਲ ਮੀਟਿੰਗ ਮਗਰੋਂ ਸ੍ਰੀ ਔਲਖ ਨੇ ਦੱਸਿਆ ਕਿ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਵੱਲੋਂ ਅਧਿਆਪਕ ਵਰਗ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਨਾਲ ਮਜ਼ਾਕ ਕੀਤਾ ਜਾਂਦਾ ਰਿਹਾ ਹੈ।





 ਔਲਖ ਨੇ ਦੱਸਿਆ ਕਿ ਚੋਣਾਂ ਤੋਂ ਐਨ ਪਹਿਲਾਂ ਕੱਚੇ ਅਧਿਆਪਕਾਂ ਨੇ ਆਪ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਆਪਣੀ ਸਮੱਸਿਆ ਸਾਂਝੀ ਕੀਤੀ। 


ਉਨ੍ਹਾਂ ਨੇ ਕੱਚੇ ਅਧਿਆਪਕਾਂ ਨੂੰ ਸਰਕਾਰ ਆਉਣ ਤੇ ਪੱਕੇ ਕਰਨ ਦੀ ਗਾਰੰਟੀ ਦਿੱਤੀ ਸੀ ਅਤੇ ਉਹ ਉਮੀਦ ਕਰਦੇ ਹਲ ਕਿ ਹੈ ਸ੍ਰੀ ਮਾਨ ਵਾਅਦੇ ਪੂਰੇ ਕਰਨਗੇ।

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends