ਚੰਡੀਗੜ੍ਹ 6 ਮਾਰਚ:
ਸੂਬੇ ਵਿੱਚ ਮਾਰਚ ਦਾ ਮਹੀਨਾ ਬਹੁਤਾ ਗਰਮ ਨਹੀਂ ਰਹੇਗਾ। ਜਦਕਿ ਇਨ੍ਹੀਂ ਦਿਨੀਂ ਤਾਪਮਾਨ ਆਮ ਵਾਂਗ ਰਹਿਣ ਵਾਲਾ ਹੈ। ਇਸ ਦਾ ਕਾਰਨ ਇਹ ਹੈ ਕਿ ਜਨਵਰੀ ਅਤੇ ਫਰਵਰੀ ਦੀ ਤਰ੍ਹਾਂ ਮਾਰਚ ਵਿਚ ਇਕ ਤੋਂ ਬਾਅਦ ਇਕ ਲਗਾਤਾਰ ਪੱਛਮੀ ਗੜਬੜੀ ਦੇਖਣ ਨੂੰ ਮਿਲ ਰਹੀ ਹੈ।
ਸੂਬੇ 'ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 7 ਮਾਰਚ ਤੱਕ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ 9 ਮਾਰਚ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
Also read:
ਇਸ ਦੇ ਨਾਲ ਹੀ ਸੂਬੇ ਵਿੱਚ ਵੱਧ ਤੋਂ ਵੱਧ ਪਾਰਾ ਵੀ 26 ਡਿਗਰੀ ਤੱਕ ਦਰਜ ਕੀਤਾ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 12 ਡਿਗਰੀ ਤੱਕ ਰਿਹਾ।
ਮੌਸਮ ਵਿਭਾਗ ਮੁਤਾਬਕ ਹਲਕੀ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਪਟਿਆਲਾ 'ਚ ਸਭ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਰਾਜਸਥਾਨ 'ਚ 7 ਮਾਰਚ ਤੋਂ ਮੌਸਮ ਦਾ ਨਵਾਂ ਸਿਸਟਮ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ 11 ਜ਼ਿਲ੍ਹਿਆਂ 'ਤੇ ਪਵੇਗਾ, ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਨੇ ਤੂਫ਼ਾਨ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ।