ਪੁਰਾਣੀ ਪੈਨਸ਼ਨ ਬਹਾਲ ਕਰਨਾ ਨਵੀਂ ਸਰਕਾਰ ਲਈ ਮਾਣ ਵਾਲੀ ਗੱਲ ਹੋਵੇਗੀ। - ਹਰਦੀਪ ਮੁੰਡੀਆਂ ਐਮ ਐਲ ਏ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਪਰਖਕਾਲ ਸਮਾਂ ਘਟਾਉਣ ਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸੰਬਧੀ ਆਪ ਵਿਧਾਇਕ ਮੁੰਡੀਆਂ ਨੂੰ ਮਿਲੇ ਮੁਲਾਜ਼ਮ ਆਗੂ
ਲੁਧਿਆਣਾ 15 ਮਾਰਚ : ਵੱਖ ਵੱਖ ਵਿਭਾਗਾਂ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ ਕਰਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੰਗ ਪੱਤਰ ਵੀ ਦਿੱਤਾ। ਹਰਦੀਪ ਮੁੰਡੀਆਂ ਐਮ ਐਲ ਏ ਨੇ ਇਸ ਅਹਿਮ ਮੰਗ ਨਾਲ ਸਹਿਮਤ ਹੁੰਦਿਆਂ ਕਿਹਾ ਕਿ ਵਿਧਾਇਕਾਂ ਨੂੰ ਇਸ ਗਲ ਦਾ ਗਿਆਨ ਹੈ ਅਤੇ ਅਸੀਂ ਇਸ ਨੂੰ ਜਲਦੀ ਪੂਰਾ ਕਰਵਾਵਾਂਗੇ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ ਨਵੀਂ ਸਰਕਾਰ ਲਈ ਮਾਣ ਵਾਲੀ ਗੱਲ ਹੋਵੇਗੀ।ਮੁਲਾਜ਼ਮ ਆਗੂਆਂ ਪ੍ਰਭਜੀਤ ਸਿੰਘ ਰਸੂਲਪੁਰ ਸੂਬਾ ਪ੍ਰੈੱਸ ਸਕੱਤਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਜੇ ਈ ਰਘਵੀਰ ਸਿੰਘ ਜੋਨ ਸਕੱਤਰ ਟੈਕਨੀਕਲ ਸਰਵਿਸ ਯੂਨੀਅਨ, ਗੁਰਪ੍ਰੀਤ ਸਿੰਘ ਮਹਿਦੂਦਾਂ ਪ੍ਰਚਾਰ ਸਕੱਤਰ ਐਸ ਸੀ ਬੀ ਸੀ ਇੰਪਲਾਈਜ ਫੈਡਰੇਸ਼ਨ ਅਤੇ ਟੀ ਐਸ ਯੂ, ਮਨਪ੍ਰੀਤ ਸਿੰਘ 7654 ਟੀਚਰ ਯੂਨੀਅਨ ਅਤੇ ਜਗਜੀਤ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਨੇ ਦੱਸਿਆ ਕਿ ਸਰਕਾਰੀ ਮੁਲਾਜਮਾਂ ਨੇ ਲੰਬੇ ਸਮੇਂ ਤੋਂ ਅਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ।
- BREAKING NEWS : ਪੰਜਾਬ ਸਰਕਾਰ ਨੇ ਕਰੋਨਾ ਪਾਬੰਦੀਆਂ ਨੂੰ ਕੀਤਾ ਖਤਮ
- PSEB ALL UPDATE: REVISED DATESHEET, SYLLABUS, QUESTION PAPER DOWNLOAD HERE
਼਼ਆਪ ਮੁੱਖੀ ਸ਼੍ਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਵੀ ਸਾਡੀਆਂ ਪ੍ਰਮੁੱਖ ਮੰਗਾਂ ਜਿਵੇਂ ਕਿ 2004 ਤੋਂ ਪਹਿਲਾ ਵਾਲੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ, ਪਰਖਕਾਲ ਸਮੇਂ ਨੂੰ 3 ਸਾਲ ਤੋਂ ਘੱਟ ਕਰਨ, ਕੱਚੇ ਮੁਲਾਜਮਾਂ ਨੂੰ ਪੱਕੇ ਦਾ ਚੋਣਾਵੀ ਵਾਅਦਾ ਕੀਤਾ ਸੀ ਜੋ ਪੂਰਾ ਹੋਣਾ ਚਾਹੀਦਾ ਹੈ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਸਾਡੇ ਵੱਲੋਂ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਆਪ ਵਿਧਾਇਕ ਸਾਡੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਧਾਇਕਾਂ ਦੀ ਪਹਿਲੀ ਮੀਟਿੰਗ ਵਿੱਚ ਹੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅੱਗੇ ਰੱਖਣ। ਆਪ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁਲਾਜ਼ਮਾਂ ਆਗੂਆਂ ਨੇ ਮੰਗ ਪੱਤਰ ਰਾਹੀਂ ਜੋ ਵੀ ਮੰਗਾਂ ਰੱਖੀਆਂ ਹਨ ਉਨ੍ਹਾਂ ਨੂੰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਮੌਕੇ ਹਿਰਦੇ ਰਾਮ, ਦੀਪਕ ਕੁਮਾਰ, ਓਮੇਸ਼ ਕੁਮਾਰ, ਰੋਹਿਤ ਕੁਮਾਰ ਅਵਸਥੀ, ਅਮਨ ਖੇੜਾ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਦੀਪ ਸਿੰਘ ਮੀਉਂਵਾਲ, ਰਾਜੀਵ ਸ਼ਰਮਾ ਅਤੇ ਅਜੀਤ ਕੁਮਾਰ ਆਦਿ ਹਾਜਰ ਸਨ।