ਐਨ ਪੀ ਐਸ ਕਰਮਚਾਰੀ 28 ਮਾਰਚ ਦੀ ਹੜਤਾਲ ਵਿੱਚ ਸ਼ਾਮਿਲ ਹੋਕੇ ਸ਼ਹਿਰ ਵਿੱਚ ਰੋਸ ਮਾਰਚ ਕਰਨਗੇ

 ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸ਼ੰਘਰਸ਼ ਜਾਰੀ ਰਹੇਗਾ: ਮਾਨ

"ਐਨ ਪੀ ਐਸ ਕਰਮਚਾਰੀ 28 ਮਾਰਚ ਦੀ ਹੜਤਾਲ ਵਿੱਚ ਸ਼ਾਮਿਲ ਹੋਕੇ ਸ਼ਹਿਰ ਵਿੱਚ ਰੋਸ ਮਾਰਚ ਕਰਨਗੇ"

ਨਵਾਂ ਸ਼ਹਿਰ,20 ਮਾਰਚ(ਮਾਨ): ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੀ ਇੱਕ ਮੀਟਿੰਗ ਸਥਾਨਿਕ ਬਾਰਾਦਰੀ ਪਾਰਕ ਵਿੱਚ ਗੁਰਦਿਆਲ ਮਾਨ ਜਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਸ਼੍ਰੀ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਮ ਆਦਮੀ ਦੇ ਨਾਲ-ਨਾਲ ਮੁਲਾਜਮ ਵਰਗ ਨੂੰ ਬਹੁਤ ਸਾਰੀਆਂ ਉਮੀਦਾਂ ਹਨ, ਕਿਉਂਕਿ ਮੁਲਾਜਮ ਪੁਰਾਣੀਆਂ ਸਰਕਾਰਾਂ ਦੇ ਲਾਰਿਆਂ ਅਤੇ ਡੰਗ ਟਪਾਊ ਨੀਤੀ ਤੋਂ ਤੰਗ ਆ ਚੁੱਕੇ ਸਨ। ਇਸ ਲਈ ਪੰਜਾਬ ਦੇ ਸਮੁੱਚੇ ਮੁਲਾਜਮਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣਾ ਫ਼ੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰਾਂ ਅਤੇ ਪੰਜਾਬ ਦੇ ਨਵ-ਨਿਯੁਕਤ ਹੋਏ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਮੁਲਾਜਮਾਂ ਨਾਲ ਵਾਇਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਕਿਸੇ ਮੁਲਾਜ਼ਮ ਨੂੰ ਧਰਨਾ ਜਾ ਹੜਤਾਲ ਨਹੀਂ ਕਰਨੀ ਪਵੇਗੀ। ਉਨ੍ਹਾਂ ਦੇ ਮਸਲੇ ਸਰਕਾਰ ਪਹਿਲ ਦੇ ਅਧਾਰ ਉੱਤੇ ਹੱਲ ਕਰੇਗੀ। 



ਸ਼੍ਰੀ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਪਾਰਟੀ ਨੇ ਪੂਰਨ ਬਹੁਮਤ ਪ੍ਰਾਪਤ ਕਰਕੇ ਸਰਕਾਰ ਬਣਾਈ ਹੈ,ਇਸ ਲਈ ਸਰਕਾਰ ਨੂੰ ਆਪਣੇ ਵਾਇਦੇ ਅਨੁਸਾਰ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਰਾਜਸਥਾਨ ਅਤੇ ਛੱਤੀਸਗੜ੍ਹ ਦੀ ਤਰਜ਼ ਉੱਤੇ ਪੁਰਾਣੀ ਪੈਨਸ਼ਨ ਬਹਾਲ ਕਰ ਕੇ ਪੰਜਾਬ ਦੇ ਕਰੀਬ 2 ਲੱਖ ਮੁਲਾਜਮਾਂ ਦਾ ਬੁਢਾਪਾ ਸੁਰੱਖਿਅਤ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਜੁਝਾਰ ਸਿੰਘ ਸੰਹੂਗੜਾ ਜਿਲ੍ਹਾ ਪ੍ਰਧਾਨ ਬੀ ਐਡ ਫਰੰਟ, ਸ਼੍ਰੀ ਰਾਮ ਲਾਲ ਅਤੇ ਸ਼੍ਰੀ ਹੰਸ ਰਾਜ ਸੀਨੀਅਰ ਈ ਟੀ ਯੂ ਆਗੂਆ ਨੇ ਸਾਂਝੇ ਤੌਰ ਤੇ ਕਿਹਾ ਕਿ ਪੰਜਾਬ ਦੇ ਨਿਊ ਪੈਨਸ਼ਨ ਸਕੀਮ ਤੋਂ ਪੀੜਤ ਸਾਰੇ ਮੁਲਾਜਮ 28 ਮਾਰਚ ਨੂੰ ਹੋਣ ਵਾਲੀ ਦੇਸ ਵਿਆਪੀ ਹੜਤਾਲ ਵਿੱਚ ਸ਼ਾਮਿਲ ਹੋਣਗੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਨ ਪੀ ਐਸ ਤੋਂ ਪੀੜਤ ਸਾਰੇ ਮੁਲਾਜ਼ਮ ਹੜਤਾਲ ਵਾਲੇ ਦਿਨ ਸ਼ਾਮ 2.30 ਵਜੇ ਸਥਾਨਿਕ ਬਾਰਾਦਰੀ ਪਾਰਕ ਇੱਕਠੇ ਹੋਕੇ ਸ਼ਹਿਰ ਦੇ ਮੇਨ ਬਜਾਰ ਵਿੱਚੋਂ ਰੋਸ ਮਾਰਚ ਕਰਦੇ ਹੋਏ ਡੀ ਸੀ ਦਫ਼ਤਰ ਪਹੁੰਚਕੇ ਮਾਣਯੋਗ ਡਿਪਟੀ ਕਮਿਸ਼ਨਰ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਸੰਬੰਧੀ ਆਪਣਾ ਮੰਗ ਪੱਤਰ ਭੇਜਣਗੇ। ਇਸ ਰੋਸ ਮਾਰਚ ਨੂੰ ਸਫ਼ਲ ਬਨਾਉਣ ਲਈ ਕਲੱਸਟਰ ਅਤੇ ਬਲਾਕ ਪੱਧਰ ਉੱਤੇ ਐਨ ਪੀ ਐਸ ਤੋਂ ਪੀੜਤ ਕਰਮਚਾਰੀਆਂ ਦੀਆਂ ਡਿਊਟੀਆ ਲਗਾ ਦਿੱਤੀਆ ਗਈਆ ਹਨ ਕਿ ਉਹਹਰ ਵਿਭਾਗ ਦੇ ਮੁਲਾਜਮ ਨੂੰ ਐਨ ਪੀ ਐਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਇਸ ਰੋਸ ਮਾਰਚ ਵਿੱਚ ਹਿੱਸਾ ਲੈਣ ਤਾਂ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਕਰਵਾਈ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਮੁਕੰਦਪੁਰ,ਰਜਿੰਦਰ ਕੁਮਾਰ,ਸ਼ੁਦੇਸ ਦੀਵਾਨ,ਪਵਨ ਕੁਮਾਰ,ਭੁਪਿੰਦਰ ਲਾਲ,ਤੀਰਥ ਸਕੋਹਪੁਰ,ਦਿਲਬਾਗ ਰਾਏ,ਨਾਰੇਸ਼ ਕੁਮਾਰ,ਹਰਪ੍ਰੀਤ ਸਿੰਘ,ਤਜਿੰਦਰ ਕੌਰ,ਕਰਮਜੀਤ ਕੌਰ,ਗੁਰਦੀਪ ਕੌਰ,ਦਿਲਜੀਤ ਕੌਰ,ਲਾਲੀ ਜੋਸ਼ੀ,ਮਨਜੀਤ ਕੌਰ ਰਾਹੋਂ,ਸੋਨੀਆ ਬੰਗਾ,ਮਨਜੀਤ ਕੌਰ,ਬਲਵਿੰਦਰ ਕੌਰ ਅਤੇ ਆਸ਼ਾ ਰਾਣੀ ਵੀ ਮੌਜੂਦ ਸਨ।

ਕੈਪਸ਼ਨ: ਨਿਊ ਪੈਨਸ਼ਨ ਸਕੀਮ ਤੋਂ ਤੰਗ ਮੁਲਾਜ਼ਮ 28 ਮਾਰਚ ਦੀ ਹੜਤਾਲ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends