ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮਹਾਨ ਸ਼ਹੀਦਾਂ ਦਾ ਸ਼ਹੀਦੀ ਦਿਹਾਡ਼ਾ ਮਨਾਇਆ, ਸਿੱਖਿਆ ਨੀਤੀ 2020 ਤੇ ਮਾਰੂ ਪੱਖਾਂ ਸਬੰਧੀ ਕੀਤੀ ਗਈ ਵਿਚਾਰ ਚਰਚਾ

 


ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲਾ ਅੰਮ੍ਰਿਤਸਰ ਇਕਾਈ ਵੱਲੋਂ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾਡ਼ਾ ਮਨਾਇਆ ਗਿਆ ਅਤੇ ਉਨ੍ਹਾਂ ਦੇ ਵਿਚਾਰਾਂ ਅਨੁਸਾਰ ਨਵੀਂ ਸਿੱਖਿਆ ਨੀਤੀ 2020 ਤੇ ਮਾਰੂ ਪੱਖਾਂ ਸਬੰਧੀ ਕੀਤੀ ਗਈ ਵਿਚਾਰ ਚਰਚਾ  

ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਦੇ ਹੋਏ ਕੀਤੀ ਗਈ ਅਹਿਮ ਵਿਚਾਰ ਚਰਚਾ 

ਅੰਮ੍ਰਿਤਸਰ,:  20ਵੀਂ ਸਦੀ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਜੀਵਨ, ਵਿਚਾਰਾਂ ਅਤੇ ਲਾਮਿਸਾਲ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਕੰਪਨੀ ਬਾਗ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲਾ ਅੰਮ੍ਰਿਤਸਰ ਇਕਾਈ ਸੂਝਵਾਨ ਆਗੂਆਂ, ਹਮਦਰਦ ਸਾਥੀਆਂ ਵਲੋਂ ਭਾਰੀ ਇਕੱਤਰਤਾ ਕੀਤੀ ਗਈ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਪਹਿਰਾ ਦੇਣ ਦਾ ਅਹਿਦ ਕੀਤਾ। ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਸੂਝਵਾਨ ਅਤੇ ਜੁਝਾਰੂ ਆਗੂਆਂ ਜਰਮਨਜੀਤ ਸਿੰਘ, ਬਲਕਾਰ ਸਿੰਘ ਵਲਟੋਹਾ, ਅਸ਼ਵਨੀ ਅਵਸਥੀ, ਮੰਗਲ ਸਿੰਘ, ਟਾਂਡਾ, ਅਮਨ ਸ਼ਰਮਾ, ਸਤਪਾਲ ਗੁਪਤਾ, ਮਲਕੀਤ ਕੱਦਗਿੱਲ, ਕਰਮਜੀਤ ਸਿੰਘ ਕੇ ਪੀ ਜਦੋਂ ਆਦਿ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਥੀ ਜਰਮਨਜੀਤ ਸਿੰਘ ਜੀ ਨੇ ਇਨ੍ਹਾਂ ਸ਼ਹੀਦਾਂ ਦੇ ਵਿਚਾਰਾਂ ਜੀਵਨੀਆਂ ਅਤੇ ਸਮਾਜ ਨੂੰ ਦਿੱਤੀ ਸੇਧ ਬਾਰੇ ਗਹਿਨਤਾ ਅਤੇ ਤੱਥਾਂ ਸਮੇਤ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਗਈ ਅਤੇ 34 ਸਾਲਾਂ ਬਾਅਦ ਲਾਗੂ ਕੀਤੀ ਗਈ ਨਵੀਂ ਸਿੱਖਿਆ ਨੀਤੀ 2020 ਦਾ ਸੰਸਾਰੀਕਰਨ, ਨਿੱਜੀਕਰਨ, ਵਪਾਰੀਕਰਨ, ਉਦਾਰੀਕਰਨ ਵਰਗੀਆਂ ਨੀਤੀਆਂ ਨਾਲ ਸਿੱਧਾ ਸੰਬੰਧ ਵੱਖ ਵੱਖ ਤੱਥਾਂ ਸਹਿਤ ਪੇਸ਼ ਕੀਤਾ ਜਿਸ ਵਿੱਚ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਅਤੇ ਹੋਰ ਸਕੂਲੀ ਵਿਦਿਅਕ ਅਦਾਰਿਆਂ ਦੇ ਵਪਾਰੀਕਰਨ, ਸਿੱਖਿਆ ਨੂੰ ਆਮ ਲੋਕਾਂ ਤੋਂ ਦੂਰ ਕਰਨ, ਗਰੈਜੂਏਸ਼ਨ ਵਿੱਚ ਪੜ੍ਹਾਈ ਦੀ ਨਿਰੰਤਰਤਾ ਨੂੰ ਪ੍ਰਭਾਵਿਤ ਕਰਨ, ਸਰਕਾਰ ਦੇ ਜ਼ਿੰਮੇਵਾਰੀ ਤੋਂ ਭੱਜਣ ਸੰਬੰਧੀ ਵਿਚਾਰ ਪੇਸ਼ ਕੀਤੇ ਅਤੇ ਮਹਾਨ ਸ਼ਹੀਦਾਂ ਦੇ ਵਡਮੁੱਲੇ ਵਿਚਾਰਾਂ ਤੇ ਚਲਦੇ ਹੋਏ ਸਮੁੱਚੇ ਦੇਸ਼, ਕੌਮ ਅਤੇ ਸਮਾਜ ਭਲਾਈ ਦੇ ਕੰਮ ਕਰਦੇ ਰਹਿਣ ਦਾ ਪ੍ਰਣ ਕੀਤਾ।



 ਜੁਝਾਰੂ ਆਗੂ ਬਲਕਾਰ ਸਿੰਘ ਵਲਟੋਹਾ ਨੇ ਅਜੋਕੇ ਸਮੇਂ ਦੇ ਸੰਦਰਭ ਵਿੱਚ ਉਨ੍ਹਾਂ ਦੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਅਤੇ ਅਤੇ ਅਜੋਕੇ ਸਮੇਂ ਵਿੱਚ ਮਹਾਨ ਸ਼ਹੀਦਾਂ ਦੀਆਂ ਲਿਖਤਾਂ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਸਮਾਜ ਪੱਖੀ ਕੰਮਾਂ ਬਾਰੇ ਜਾਣਕਾਰੀ ਲੈਣ ਲਈ ਵੱਖ ਵੱਖ ਸਾਹਿਤਕਾਰਾਂ ਦੀਆਂ ਪੁਸਤਕਾਂ ਨੂੰ ਪੜ੍ਹਨ ਤੇ ਜ਼ੋਰ ਦਿੱਤਾ ਤਾਂ ਜੋ ਭਵਿੱਖ ਵਿੱਚ ਸਮਾਜ ਦਾ ਕੋਈ ਵੀ ਨੌਜਵਾਨ ਅਤੇ ਲੋਕ ਸਮੇਂ ਦੀਆਂ ਸਰਕਾਰਾਂ ਤੋਂ ਆਪਣੇ ਬਣਦੇ ਹੱਕ ਪ੍ਰਾਪਤ ਕਰਨ ਅਤੇ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਣ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕੀ ਅੱਜ ਦੇ ਯੁੱਗ ਵਿੱਚ ਡਿਜੀਟਲ ਵਸੀਲਿਆਂ ਨੇ ਦੇਸ਼ ਦੇ ਨੌਜਵਾਨਾਂ ਨੂੰ ਅਖਬਾਰਾਂ, ਪੁਸਤਕਾਂ, ਅਤੇ ਆਪਣੀ ਪੜ੍ਹਾਈ ਤੋਂ ਦੂਰ ਕੀਤਾ ਹੈ ਜਿਸ ਕਾਰਨ ਉਹ ਇਨ੍ਹਾਂ ਮਹਾਨ ਸ਼ਹੀਦਾਂ ਦੇ ਸਮੁੱਚੇ ਜੀਵਨ ਬਾਰੇ ਗਿਆਨ ਪ੍ਰਾਪਤ ਨਹੀਂ ਕਰ ਰਹੇ। ਇਸ ਦੇ ਸਿੱਟੇ ਵਜੋਂ ਸੰਸਾਰ ਦੇ ਕਾਰਪੋਰੇਟਾਂ ਅਤੇ ਸਾਮਰਾਜਵਾਦ ਵਰਗੀਆਂ ਸ਼ਕਤੀਆਂ ਸਾਡੇ ਦੇਸ਼ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਦਾ ਮੁਨਾਫ਼ਾਖੋਰੀ ਦੇ ਮੰਤਵ ਨਾਲ ਵਧ ਚੜ੍ਹ ਕੇ ਲਾਹਾ ਲੈ ਰਹੀਆਂ ਅਤੇ ਲੋਕ ਮਹਿੰਗਾਈ, ਅਨਪੜ੍ਹਤਾ, ਬੇਰੁਜ਼ਗਾਰੀ, ਜਾਤਾਂ ਪਾਤਾਂ, ਅਤੇ ਗੈਰ ਸਮਾਜਿਕ ਕੰਮਾਂ ਵਿੱਚ ਪਿਸ ਰਹੇ ਹਨ। ਸਮੇਂ ਦੀਆਂ ਸਰਕਾਰਾਂ ਨੇ ਵੱਖ ਵੱਖ ਰੂਪਾਂ ਵਿੱਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ।  

ਇਸ ਮੌਕੇ ਤੇ ਅਮਰਜੀਤ ਸਿੰਘ ਵੇਰਕਾ, ਬਲਜਿੰਦਰ ਸਿੰਘ, ਸੁੱਚਾ ਸਿੰਘ ਟਰਪਈ, ਰਾਜੇਸ਼ ਕੁਮਾਰ ਪ੍ਰਾਸ਼ਰ, ਨਰੇਂਦਰ ਕੁਮਾਰ, ਸੁਵਿੰਦਰ ਭੱਟੀ, ਰਾਕੇਸ਼ ਕੁਮਾਰ, ਡਾ ਗੁਰਦਿਆਲ ਸਿੰਘ, ਉਂਕਾਰ ਸਿੰਘ, ਲੈਕਚਰਾਰ ਰਾਕੇਸ਼ ਕੁਮਾਰ, ਜਗਜੀਤ ਸਿੰਘ, ਦਿਨੇਸ਼ ਕੁਮਾਰ, ਕੁਲਦੀਪ ਤੋਲਾ ਨੰਗਲ, ਊਧਮ ਸਿੰਘ, ਸੁਖਦੇਵ ਸਿੰਘ ਡੀ.ਪੀ, ਹਰਵਿੰਦਰ ਸਿੰਘ, ਹਰਮਨ ਭੰਗਾਲੀ ਆਦਿ ਸ਼ਾਮਲ ਹੋਏ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends