ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਕੀਮਾਂ ਲਾਈਆਂ ਜਾਣਗੀਆਂ : ਤਰੁਨਪ੍ਰੀਤ ਸਿੰਘ ਸੌਂਦ
ਆਮ ਆਦਮੀ ਪਾਰਟੀ ਦੇ ਹਲਕਾ ਖੰਨਾ ਤੋਂ ਨਵੇ ਬਣੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਨੇ ਅੱਜ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਜਿਲ੍ਹਾ ਸੋਸ਼ਲ ਅਤੇ ਪ੍ਰਿੰਟ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੱਖ ਵੱਖ ਸਕੀਮਾਂ ਲੈ ਕੇ ਆਏਗੀ ਤਾਂ ਜੋ ਇਹਨਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।
- ਪੰਜਾਬ ਸਰਕਾਰ ਅਪਡੇਟ: ਮੁਲਾਜ਼ਮਾਂ ਦੀਆਂ ਪਦ ਉੱਨਤੀਆਂ ਦੇ ਆਰਡਰ ਕੀਤੇ ਜਾਰੀ
ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਹਿਮ ਅਜੰਡਾ ਹੈ, ਇਸ ਲਈ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵਿੱਚ ਸਰਕਾਰ ਹਰ ਸੰਭਵ ਯਤਨ ਕਰੇਗੀ। ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਜੋ ਸਰਕਾਰ ਦੇ ਧਿਆਨ ਵਿਚ ਹਨ ਜਾਂ ਅਧਿਆਪਕਾਂ ਵੱਲੋਂ ਲਿਆਂਦੀਆਂ ਜਾਣਗੀਆਂ, ਉਹਨਾਂ ਮੁਸ਼ਕਿਲਾਂ ਦਾ ਵੀ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇਗੀ।
ਪੰਜਾਬ ਵਿਚ ਨਵੀਂ ਬਣੀ ਸਰਕਾਰ ਆਮ ਆਦਮੀ ਦੀ ਸਰਕਾਰ ਹੈ, ਇਸ ਲਈ ਕੋਈ ਵੀ ਆਪਣੀ ਸਮੱਸਿਆ ਲੈ ਕੇ ਉਹਨਾਂ ਨੂੰ ਮਿਲ ਸਕਦਾ ਹੈ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਦੀ ਸਮੱਸਿਆ ਦਾ ਸਮਾਧਾਨ ਜਲਦ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਮਾਹੇਸ ਕੁਮਾਰ, ਕਲਮਚੰਦ ਸ਼ਰਮਾ, ਰਾਕੇਸ਼ ਭਾਬੜੀ, ਸੁਖਵਿੰਦਰ ਸਿੰਘ ਲਲਹੇੜੀ, ਰਾਜਵੀਰ ਸ਼ਰਮਾ, ਤਰਲਿੰਦਰ ਗਿੱਲ ਹਾਜਰ ਅਤੇ ਮਨਪਰੀਤ ਕੌਰ ਲਲਹੇੜੀ ਸਨ।