ਅਧਿਆਪਕ ਆਗੂਆਂ ਵੱਲੋਂ ਬਜਟ ਜਾਰੀ ਕਰਨ ਲਈ ਸੂਬਾਈ ਅਧਿਕਾਰੀਆਂ ਨਾਲ ਮੁਲਾਕਾਤ

 ਅਧਿਆਪਕ ਆਗੂਆਂ ਵੱਲੋਂ ਬਜਟ ਜਾਰੀ ਕਰਨ ਲਈ ਸੂਬਾਈ ਅਧਿਕਾਰੀਆਂ ਨਾਲ ਮੁਲਾਕਾਤ

ਵਾਰਸ਼ਿਕ ਵਿੱਤੀ ਵਰ੍ਹੇ ਦਾ ਅਖ਼ੀਰਲਾ ਮਾਰਚ ਮਹੀਨਾ ਹੋਣ ਕਾਰਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਡੀ.ਓਜ਼. ਨੂੰ ਪਹਿਲਾਂ ਤੋਂ ਜਾਰੀ ਕੀਤੇ ਬਜਟ, ਆਨ-ਲਾਈਨ ਹੀ ਵਾਪਸ ਲੈ ਲਏ ਗਏ, ਜਿਸ ਕਾਰਨ ਪੰਜਾਬ ਭਰ ਦੇ ਪ੍ਰਾਇਮਰੀ ਅਧਿਆਪਕ ਤਨਖਾਹਾਂ ਤੋਂ ਵਾਂਝੇ ਹੋ ਗਏ ਹਨ। 




ਅਧਿਆਪਕ ਆਗੂਆਂ ਸ੍ਰੀ ਜਗਦੀਪ ਸਿੰਘ ਜੌਹਲ, ਸ੍ਰੀ ਇਤਬਾਰ ਸਿੰਘ ਵੱਲੋਂ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਬਜਟ ਅਫਸਰਾਂ ਨੂੰ ਮਿਲ ਕੇ ਸਮੁੱਚੇ ਪੰਜਾਬ ਦੇ ਜਿਲਿਆਂ ਵਾਸਤੇ ਲੋੜੀਂਦਾ ਬਜਟ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਅਨੁਸਾਰ ਦਫਤਰ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਤੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਨਾਲ਼ ਸਬੰਧਤ ਸਿੱਖਿਆ ਅਧਿਕਾਰੀਆਂ ਵੱਲੋਂ ਪੱਤਰ ਭੇਜ ਕੇ ਆਪੋ-ਆਪਣੇ ਜਿਲ੍ਹਿਆਂ ਦੀ ਲੋੜ ਅਨੁਸਾਰ, ਵਿੱਤੀ ਵਰ੍ਹੇ ਦੇ ਆਖਰੀ ਬਜਟ ਦੀ ਮੰਗ ਕਰ ਚੁੱਕੇ ਹਨ ਪ੍ਰੰਤੂ, ਅਜੇ ਤੱਕ ਬਜਟ ਜਾਰੀ ਨਹੀਂ ਹੋ ਸਕਿਆ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਜਿੱਥੇ ਕਾਗਜੀ ਕਾਰਵਾਈ ਵੀ ਅਧੂਰੀ ਮਹਿਸੂਸ ਹੋ ਰਹੀ ਹੈ ਉੱਥੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਨੂੰ ਲੋੜੀਂਦਾ ਬਜਟ ਜਾਰੀ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਅਧਿਆਪਕ ਆਗੂਆਂ ਦੇ ਯਤਨਾਂ ਸਦਕਾ ਦਫਤਰ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੇ ਬਜਟ ਅਧਿਕਾਰੀਆਂ ਨੇ ਹਰਕਤ ਵਿੱਚ ਆਉਂਦਿਆਂ ਮੌਕੇ ਤੇ ਹੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਦਿੱਤੀ ਗਈ ਅਤੇ ਵਿੱਤ ਵਿਭਾਗ ਪੰਜਾਬ ਤੋਂ ਲੁੜੀਂਦਾ ਬਜਟ ਪ੍ਰਾਪਤ ਹੋਣ ਤੇ ਜਲਦੀ ਤੋਂ ਜਲਦੀ ਪੰਜਾਬ ਦੇ ਸਮੁੱਚੇ ਜਿਲ੍ਹਿਆਂ ਨੂੰ ਜਾਰੀ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਕ) ਪੰਜਾਬ, ਅਤੇ ਸੀ.ਐੱਚ.ਟੀ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ ਵੀ ਪੰਜਾਬ ਸਰਕਾਰ ਤੋਂ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਲਈ ਲੁੜੀਂਦਾ ਬਜਟ ਜਾਰੀ ਕਰਨ ਲਈ ਫੌਰੀ ਤੌਰ ਤੇ ਦਖਲ ਦੇਣ ਦੀ ਮੰਗ ਕੀਤੀ ਗਈ। ਇਸ ਸਮੇਂ ਹਰਿੰਦਰਪਾਲ ਸਿੰਘ ਲੁਧਿਆਣਾ, ਸੰਦੀਪ ਸਿੰਘ, ਰਣਜੀਤ ਸਿੰਘ, ਕੇਵਲ ਸਿੰਘ ਅਤੇ ਪ੍ਰੇਮ ਕੁਮਾਰ ਆਦਿ ਅਧਿਆਪਕ ਆਗੂ ਵੀ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends