ਭਗਵੰਤ ਮਾਨ ਰਾਜਪਾਲ ਨੂੰ ਮਿਲੇ, ਸਰਕਾਰ ਬਣਾਉਣ ਦਾ ਕੀਤਾ ਦਾਅਵਾ

 ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਾਰੇ ਵਿਧਾਇਕਾਂ ਦਾ ਸਮਰਥਨ ਸੌਂਪਿਆ ਅਤੇ ਸੂਬੇ ਵਿੱਚ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਰਾਜਪਾਲ ਨੇ ਉਨ੍ਹਾਂ ਦੇ ਦਾਅਵੇ ਨੂੰ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨ੍ਹਾਂ ਨੂੰ ਅਗਲੀ ਸਰਕਾਰ ਬਣਾਉਣ ਦਾ ਸੱਦਾ


ਦਿੱਤਾ।


ਹੁਣ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ 16 ਮਾਰਚ ਨੂੰ ਸਵੇਰੇ 12.30 ਵਜੇ ਖਟਕੜ ਕਲਾਂ ਵਿੱਚ ਸਮਾਗਮ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਾਗਮ ਵਿੱਚ ਸਾਰੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਸ ਮੌਕੇ ਹਰ ਪੰਜਾਬੀ ਨੇ ਸਹੁੰ ਚੁੱਕਣੀ ਹੈ। ਪੰਜਾਬ ਦੀ ਤਰੱਕੀ ਲਈ ਸਭ ਕੁਝ ਹੋਵੇਗਾ ਅਤੇ ਉਹ ਪੰਜਾਬੀ ਵਿੱਚ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂ ਮੌਜੂਦ ਰਹਿਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends