ਪੰਜਾਬ ਸਰਕਾਰ ਨੂੰ ਸਕੂਲਾਂ 'ਚ ਸਹਿਮ ਦੀ ਥਾਂ ਉਸਾਰੂ ਵਿਦਿਅਕ ਮਾਹੌਲ ਉਸਾਰਨ ਦਾ ਸੁਝਾਅ : ਡੀ.ਟੀ.ਐਫ.

 ਪੰਜਾਬ ਸਰਕਾਰ ਨੂੰ ਸਕੂਲਾਂ 'ਚ ਸਹਿਮ ਦੀ ਥਾਂ ਉਸਾਰੂ ਵਿਦਿਅਕ ਮਾਹੌਲ ਉਸਾਰਨ ਦਾ ਸੁਝਾਅ : ਡੀ.ਟੀ.ਐਫ.


15 ਮਾਰਚ, ਚੰਡੀਗੜ੍ਹ ( ): ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਰਨਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਦੇ ਸਕੂਲਾਂ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਵੱਲੋਂ ਵੱਡੀ ਗਿਣਤੀ ਬਾਹਰੀ ਲੋਕਾਂ ਨਾਲ ਭੀੜਤੰਤਰ ਦੇ ਰੂਪ ਵਿੱਚ ਸਕੂਲਾਂ ਅੰਦਰ ਜਾਣ ਅਤੇ ਕੁੱਝ ਥਾਈਂ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਸਹਿਮ ਪਾਉਣ 'ਤੇ ਇਤਰਾਜ ਜਾਹਿਰ ਕਰਦਿਆਂ ਸੰਜਮ ਤੋਂ ਕੰਮ ਲੈਣ ਦੀ ਅਪੀਲ ਕੀਤੀ ਹੈ। 



ਡੀ.ਟੀ.ਐਫ. ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸੂਬੇ ਦੇ ਵਿਦਿਅਕ ਢਾਂਚੇ ਦੀ ਅਸਲ ਤਰੁਟੀਆਂ ਦੀ ਪਹਿਚਾਣ ਕਰਨੀ ਚਾਹੀਦੀ ਹੈ, ਉਸ ਉਪਰੰਤ ਲੀਹੋਂ ਉਤਰੇ ਸਿੱਖਿਆ ਤੰਤਰ ਨੂੰ ਮਨੋਵਿਗਿਆਨਕ ਢੰਗ ਨਾਲ, ਭੀੜਤੰਤਰ ਦੀ ਥਾਂ ਸਿੱਖਿਆ ਵਿਭਾਗ ਰਾਹੀਂ ਦਰੁਸਤ ਕਰਨ ਵੱਲ ਪੂਰੀ ਜ਼ਿੰਮੇਵਾਰੀ ਨਾਲ ਕਦਮ ਚੁੱਕਣੇ ਚਾਹੀਦੇ ਹਨ। ਜਿਸ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਹਿਯੋਗ ਅਤੇ ਭਰੋਸਾ ਹਾਸਿਲ ਹੋਣਾ ਅਹਿਮ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਵਰਗੇ ਸੰਵੇਦਨਸ਼ੀਲ ਵਿਸ਼ੇ ਪ੍ਰਤੀ ਵਿੱਦਿਅਕ ਮਨੋਵਿਗਿਆਨਕ ਪਹੁੰਚ ਅਪਣਾਉਂਦਿਆਂ, ਪੰਜਾਬ ਸਰਕਾਰ ਨੂੰ ਕਾਰਪੋਰੇਟ ਪੱਖੀ ਕੇਂਦਰ ਦੀ ਨਵੀਂ ਸਿੱਖਿਆ ਨੀਤੀ-2020 ਰੱਦ ਕਰਕੇ ਪੰਜਾਬ ਦੀਆਂ ਲੋੜਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਤਿਆਰ ਕਰਨ, ਵਿਦਿਆਰਥੀਆਂ ਦੀ ਵਰਦੀ, ਕਿਤਾਬਾਂ ਅਤੇ ਹੋਰ ਵਿੱਦਿਅਕ ਲੋੜਾਂ ਸਮੇਂ ਸਿਰ ਪੂਰੀਆਂ ਕਰਨ, ਕੱਚੇ ਅਧਿਆਪਕ ਪੱਕੇ ਕਰਨ, ਮੁਲਾਜ਼ਮਾਂ ਲਈ ਸਮਾਜਿਕ ਸੁਰੱਖਿਆ ਦੇ ਰੂਪ 'ਚ ਜਰੂਰੀ ਪੁਰਾਣੀ ਪੈਨਸ਼ਨ ਬਹਾਲ ਕਰਨ, ਤਰੱਕੀਆਂ ਅਤੇ ਬਦਲੀਆਂ ਦੇ ਮਾਮਲੇ ਦਾ ਯੋਗ ਨਿਪਟਾਰਾ ਕਰਨ ਅਤੇ ਸਾਰੀਆਂ ਖਾਲੀ ਅਸਾਮੀਆਂ ਉੱਪਰ ਜੰਗੀ ਪੱਧਰ 'ਤੇ ਨਵੀਂਆਂ ਭਰਤੀ ਕਰਨ ਵੱਲ ਫੌਰੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸੇ ਤਰ੍ਹਾਂ ਸਕੂਲ ਮੁਖੀਆਂ ਅਤੇ ਕਲਰਕਾਂ 'ਤੇ ਇੱਕ ਤੋਂ ਵੱਧ ਸਕੂਲਾਂ ਦਾ ਭਾਰ, ਗੈਰ ਵਿੱਦਿਅਕ ਕੰਮ, ਸਕੂਲਾਂ ਵਿੱਚ ਸਫ਼ਾਈ ਸੇਵਕਾਂ ਅਤੇ ਫੰਡਾਂ ਦੀ ਅਣਹੋਂਦ ਅਤੇ ਪਿਛਲੀ ਸਰਕਾਰ ਵੱਲੋਂ ਸਿੱਖਿਆ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ, ਹੁਣ ਸੁਹਿਰਦਤਾ ਨਾਲ ਸਿੱਖਿਆ ਨੂੰ ਮੁੜ ਸਹੀ ਲੀਹ ਤੇ ਪਾਉਣ ਦੀ ਲੋੜ ਹੈ। 


ਡੀ ਟੀ ਐਫ ਨੇ ਜ਼ੀਰਾ ਹਲਕੇ ਦੇ ਵਿਧਾਇਕ ਦੁਆਰਾ ਸ਼ਨੀਵਾਰ ਦੀ ਛੁੱਟੀ ਹੋਣ ਕਾਰਣ ਸਕੂਲਾਂ ਅਧਿਆਪਕਾਂ ਦੇ ਬਚ ਜਾਣ ਸਬੰਧੀ ਦਿੱਤੇ ਬਿਆਨ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਇਕ ਹਿੱਸੇ ਵੱਲੋਂ 'ਅਧਿਆਪਕਾਂ ਵਿੱਚ ਭਾਜੜ' ਅਤੇ ਸਕੂਲਾਂ ਵਿਚ ਛਾਪਾਮਾਰੀ ਜਿਹੇ ਨੀਵੇਂ ਦਰਜੇ ਦੇ ਸਿਰਲੇਖ ਦੇ‌‌ ਕੇ ਖਬਰਾਂ ਦੀ ਗ਼ੈਰ ਜ਼ਿੰਮੇਵਾਰਾਨਾ ਪੇਸ਼ਕਾਰੀ ਨੂੰ ਵੀ ਭਵਿੱਖ ਵਿੱਚ ਦਰੁਸਤ ਕਰਨ ਦੀ ਅਪੀਲ ਕੀਤੀ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends