*ਅਧਿਆਪਕਾਂ ਦੀਆਂ ਜਨਵਰੀ ਤੋਂ ਰੁਕੀਆਂ ਤਨਖਾਹਾਂ ਅਤੇ ਬਕਾਏ ਦੇਣ 'ਚ ਨਾਕਾਮ ਰਹੀ ਸਰਕਾਰ - ਦੌੜਕਾ*
ਨਵਾਂ ਸ਼ਹਿਰ 29 ਮਾਰਚ ( )
ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਪਹਿਲਾਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਅਧਿਆਪਕਾਂ ਦੀਆਂ ਜਨਵਰੀ ਤੋਂ ਰੁਕੀਆਂ ਤਨਖਾਹਾਂ ਅਤੇ ਬਕਾਏ ਜਾਰੀ ਕਰਵਾਉਣ ਲਈ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਮੁੱਖ ਸਕੱਤਰ ਪੰਜਾਬ ਨੂੰ ਰੋਸ ਪੱਤਰ ਭੇਜੇ ਗਏ ਸਨ। ਸਰਕਾਰ ਅਧਿਆਪਕਾਂ ਦੀਆਂ ਜਨਵਰੀ ਤੋਂ ਰੁਕੀਆਂ ਤਨਖਾਹਾਂ ਅਤੇ ਬਕਾਏ ਦੇਣ 'ਚ ਨਾਕਾਮ ਰਹੀ ਸਰਕਾਰ - ਦੌੜਕਾਬਣਦਿਆਂ ਹੀ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੂੰ ਪੱਤਰਾਂ ਰਾਹੀਂ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ। ਵਫਦ ਵਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਤਨਖਾਹਾਂ ਅਤੇ ਬਕਾਏ ਲਈ ਬਜਟ ਜਾਰੀ ਕਰਵਾਉਣ ਦੀ ਵਾਰ ਵਾਰ ਬੇਨਤੀ ਕੀਤੀ ਗਈ ਸੀ, ਪਰ ਪੰਜਾਬ ਦੇ ਅਧਿਆਪਕਾਂ ਨੂੰ, ਖ਼ਾਸ ਕਰਕੇ ਪ੍ਰਾਇਮਰੀ ਵਰਗ ਦੇ ਅਧਿਆਪਕਾਂ ਨੂੰ ਹਾਲੇ ਤੱਕ ਵੀ ਤਨਖਾਹ ਨਸੀਬ ਨਹੀਂ ਹੋਈ।
ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਸੁਰਿੰਦਰ ਕੁਮਾਰ ਪੁਆਰੀ, ਹਰਜੀਤ ਬਸੋਤਾ, ਬਲਜੀਤ ਸਲਾਣਾ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਹਰੀਕਾ, ਅਮਨਬੀਰ ਸਿੰਘ, ਗੁਰਜੰਟ ਸਿੰਘ ਵਾਲੀਆ, ਸ਼ਮਸ਼ੇਰ ਸਿੰਘ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਫਰਵਰੀ ਮਾਰਚ ਮਹੀਨਿਆਂ ਵਿੱਚ ਅਧਿਆਪਕਾਂ ਨੇ ਆਮਦਨ ਟੈਕਸ, ਕੀਤੀਆਂ ਗਈਆਂ ਬਚਤਾਂ ਦੀਆਂ ਕਿਸ਼ਤਾਂ, ਮਕਾਨ ਅਤੇ ਗੱਡੀਆਂ ਦੇ ਲੋਨ ਆਦਿ ਦੀਆਂ ਕਿਸ਼ਤਾਂ ਦੇਣੀਆਂ ਹੁੰਦੀਆਂ ਹਨ। ਜੋ ਇਸ ਵਾਰ ਜਨਵਰੀ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਰੁਕ ਗਈਆਂ ਹਨ। ਜਿਸ ਕਰਕੇ ਪੰਜਾਬ ਦੇ ਅਧਿਆਪਕ ਵਰਗ ਵਿੱਚ ਵਿਆਪਕ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਆਗੂਆਂ ਨੇ ਜਨਵਰੀ ਮਹੀਨੇ ਤੋਂ ਰੁਕੀਆਂ ਤਨਖਾਹਾਂ ਅਤੇ ਰਹਿੰਦੇ ਬਕਾਏ ਲਈ ਤੁਰੰਤ ਬਜਟ ਜਾਰੀ ਕਰਨ ਦੀ ਮੰਗ ਕੀਤੀ।