ਹੜਤਾਲ ਦੇ ਦੂਸਰੇ ਦਿਨ ਵੀ ਸਾਂਝੇ ਫਰੰਟ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ

 ਹੜਤਾਲ ਦੇ ਦੂਸਰੇ ਦਿਨ ਵੀ ਸਾਂਝੇ ਫਰੰਟ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ 

  

ਅੰਮ੍ਰਿਤਸਰ, 29 ਮਾਰਚ...  

ਟਰੇਡ ਯੂਨੀਅਨਾਂ ਵੱਲੋਂ 28-29 ਮਾਰਚ ਦੀ ਮਜ਼ਦੂਰ ਹੜਤਾਲ ਦੇ ਦੂਸਰੇ ਦਿਨ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਬੈਨਰ ਹੇਠ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਭਰਵੀਂ ਰੈਲੀ ਕੀਤੀ ਗਈ।




ਰੈਲੀ ਨੂ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰ ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਸਰਬਜੀਤ ਕੌਰ ਛੱਜਲਵੱਡੀ, ਮਮਤਾ ਸ਼ਰਮਾਂ, ਕਰਮਜੀਤ ਕੇ ਪੀ, ਗੁਰਬਿੰਦਰ ਸਿੰਘ ਖਹਿਰਾ, ਗੁਰਵੰਤ ਕੌਰ ਲੋਪੋਕੇ ਅਤੇ ਸੁੱਚਾ ਸਿੰਘ ਟਰਪਈ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰ ਪੱਖੀ 42 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਪੱਖੀ ਚਾਰ ਲੇਬਰ ਕੋਡ ਪਾਸ ਕੀਤੇ ਜਾ ਚੁੱਕੇ ਹਨ। ਉਹਨਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਰਤੀ ਲੋਕਾਂ ਦੀਆਂ ਦੁਸ਼ਵਾਰੀਆਂ 'ਚ ਕਈ ਗੁਣਾਂ ਵਾਧਾ ਹੋ ਚੁੱਕਾ ਹੈ। 



ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਮੰਗਲ ਸਿੰਘ ਟਾਂਡਾ, ਹਰਿੰਦਰ ਕੁਮਾਰ ਐਮਾਂ, ਹਰਪ੍ਰੀਤ ਸੋਹੀਆਂ, ਲਖਵਿੰਦਰ ਸਿੰਘ ਗਿੱਲ, ਕਿਰਨਜੀਤ ਕੌਰ ਅਜਨਾਲਾ, ਰਜਵੰਤ ਕੌਰ ਵੇਰਕਾ, ਅਤੇ ਦਲਜੀਤ ਕੌਰ ਸੁਲਤਾਨਵਿੰਡ ਨੇ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਕਾਨੂੰਨ ਦੇ ਘੇਰੇ ਹੇਠ ਲਿਆਉਣ, ਪੰਜਾਬ ਅੰਦਰ 70 ਹਜ਼ਾਰ ਤੋਂ ਵਧੇਰੇ ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ, ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਵੱਖ ਵੱਖ ਵਿਭਾਗਾਂ ਅੰਦਰ ਖਾਲੀ ਪਈਆਂ ਡੇਢ ਲੱਖ ਅਸਾਮੀਆਂ 'ਤੇ ਭਰਤੀ ਕਰਨ ਦੀਆਂ ਮੰਗਾਂ ਨੂੰ ਲੈਕੇ ਮਾਣ ਭੱਤਾ ਵਰਕਰਾਂ, ਕੱਚੇ ਵਰਕਰਾਂ ਅਤੇ ਮੁਲਾਜ਼ਮਾਂ ਸਾਹਮਣੇ ਸੰਘਰਸ਼ ਤੋਂ ਬਗੈਰ ਹੋਰ ਕੋਈ ਰਾਹ ਨਹੀਂ ਹੈ।

ਰੈਲੀ ਨੂੰ ਗੁਰਦੇਵ ਸਿੰਘ ਬਾਸਰਕੇ, ਇੰਦਰਪ੍ਰੀਤ ਸਿੰਘ, ਨਿਰਮਲ ਸਿੰਘ, ਸਰਬਜੀਤ ਕੌਰ ਤਰਸਿੱਕਾ, ਕਰਮਜੀਤ ਕੌਰ ਗਦਲੀ, ਬਲਦੇਵ ਮੰਨਣ, ਅਵਤਾਰਜੀਤ ਸਿੰਘ, ਹਰਮਨਦੀਪ ਭੰਗਾਲੀ, ਕੰਵਲਜੀਤ ਕੌਰ ਲਸ਼ਕਰੀ ਨੰਗਲ ਅਤੇ ਇੰਦਰਜੀਤ ਰਿਸ਼ੀ ਵੀ ਸ਼ਾਮਲ ਸਨ।


Featured post

Punjab Board Class 8 Result 2025 Link : Check Your Result soon

Punjab Board Class 8 Result 2025 – Check PSEB 8th Result Online @ pseb.ac.in Punjab Board 8th Class Result 2025 – Important Da...

RECENT UPDATES

Trends