ਡੀਈਓ ਐਲੀਮੈਂਟਰੀ ਬਠਿੰਡਾ ਸ਼ਿਵ ਪਾਲ ਐਨਰੋਲਮੈਂਟ ਬੂਸਟਰ ਟੀਮ ਦੇ ਸਟੇਟ ਕੋਆਰਡੀਨੇਟਰ ਵੱਜੋਂ ਕੰਮ ਕਰਨਗੇ
ਸਟੇਟ ਮੀਡੀਆ ਕੋਆਰਡੀਨੇਟਰ ਲਈ ਰਾਜਿੰਦਰ ਚਾਨੀ ਦੀ ਡਿਊਟੀ ਲਗਾਈ ਗਈ
ਐੱਸ.ਏ.ਐੱਸ. ਨਗਰ 15 ਮਾਰਚ ( ਅੰਜੂ ਸੂਦ )
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸੈਸ਼ਨ 2022-23 ਲਈ 'ਈਚ ਵਨ ਬਰਿੰਗ ਵਨ' ਦਾਖ਼ਲਾ ਮੁਹਿੰਮ ਤਹਿਤ ਐਨਰੋਲਮੈਂਟ ਬੂਸਟਰ ਟੀਮਾਂ ਦਾ ਵੱਖ-ਵੱਖ ਪੱਧਰਾਂ ਤੇ ਗਠਨ ਕੀਤਾ ਗਿਆ ਹੈ।
ਕਰਮਜੀਤ ਕੌਰ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ ਨੇ ਦੱਸਿਆ ਕਿ ਸੁਖਜੀਤ ਪਾਲ ਸਿੰਘ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਦੇ ਅਧੀਨ ਰਾਜ ਪੱਧਰੀ ਐਨਰੋਲਮੈਂਟ ਬੂਸਟਰ ਟੀਮ ਵਿੱਚ ਸ਼ਿਵਪਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਨੂੰ ਸਟੇਟ ਕੋਆਰਡੀਨੇਟਰ, ਸੁਖਵਿੰਦਰ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਫ਼ਿਰੋਜ਼ਪੁਰ ਨੂੰ ਉਪ ਸਟੇਟ ਕੋਆਰਡੀਨੇਟਰ, ਕਮਲਜੀਤ ਕੌਰ ਪ੍ਰਿੰਸੀਪਲ ਸਸਸਸਸ ਮਾਜਰੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਮਨੋਜ ਕੁਮਾਰ ਜੋਈਆ ਬੀ.ਪੀ.ਈ.ਓ. ਬਲਾਕ ਭੁਨਰਹੇੜੀ ਜ਼ਿਲ੍ਹਾ ਪਟਿਆਲਾ ਨੂੰ ਮੈਂਬਰ ਲਿਆ ਗਿਆ ਹੈ। ਰਾਜਿੰਦਰ ਸਿੰਘ ਚਾਨੀ ਜੋ ਕਿ ਸਟੇਟ ਦੇ ਮੁੱਖ ਦਫ਼ਤਰ ਵਿਖੇ ਮੀਡੀਆ ਸੈੱਲ ਵਿੱਚ ਕੰਮ ਕਰ ਰਹੇ ਹਨ ਨੂੰ ਐਨਰੋਲਮੈਂਟ ਬੂਸਟਰ ਟੀਮ ਵਿੱਚ ਸਟੇਟ ਮੀਡੀਆ ਕੋਆਰਡੀਨੇਟਰ ਦੀ ਮਹੱਤਵਪੂਰਨ ਡਿਊਟੀ ਦਿੰਦਿਆਂ ਰਾਜ ਪੱਧਰੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।