ਚੰਡੀਗੜ੍ਹ 21 ਮਾਰਚ 2022:
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਸ਼ੁਰੂ ਹੋ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਲਈ ਵਚਨਬੱਧ ਹੈ।
ਸੂਬੇ ਵਿੱਚ ਮੁਫਤ ਬਿਜਲੀ ਦੇਣ ਨਾਲ 80 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਜਾਣਗੇ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਭੱਤਾ ਦਿੱਤਾ ਜਾਵੇਗਾ, ਜਦਕਿ ਸੀਨੀਅਰ ਸਿਟੀਜ਼ਨ ਔਰਤਾਂ ਨੂੰ 1000 ਰੁਪਏ ਬੁਢਾਪਾ ਪੈਨਸ਼ਨ ਤੋਂ ਇਲਾਵਾ ਦਿੱਤੀ ਜਾਵੇਗੀ।
ਰਾਜਪਾਲ ਨੇ ਸੂਬੇ ਸਿਰ 3.5 ਲੱਖ ਕਰੋੜ ਦਾ ਕਰਜ਼ਾ ਹੋਣ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਨ ਲਈ 10 ਤੋਂ 15 ਮੈਂਬਰਾਂ ਦਾ ਕਮਿਸ਼ਨ ਬਣਾਇਆ ਜਾਵੇਗਾ। ਜਲੰਧਰ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਇਆ ਜਾਵੇਗਾ।
ਲਾਲ ਫੀਤਾਸ਼ਾਹੀ ਨੂੰ ਖਤਮ ਕਰਨ ਲਈ ਡੋਰ ਸਟੈਪ ਡਿਲੀਵਰੀ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪ੍ਰਣਾਲੀ ਵਿੱਚ ਜਾਤੀ ਅਤੇ ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਰਾਸ਼ਨ ਕਾਰਡ, ਪਾਣੀ ਦਾ ਨਵਾਂ ਬਿਜਲੀ ਕੁਨੈਕਸ਼ਨ ਆਦਿ ਵਰਗੀਆਂ ਜ਼ਰੂਰੀ ਜਨਤਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।