ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ 10500 ਅਸਾਮੀਆਂ ਤੇ ਭਰਤੀ ਜਲਦੀ: ਸਿੱਖਿਆ ਮੰਤਰੀ

 ਫਾਜ਼ਿਲਕਾ , 4 ਅਪ੍ਰੈਲ 

ਪੰਜਾਬ  ਸਰਕਾਰ ਸੂਬੇ ਵਿੱਚ 10500 ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਕੂਲੀ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੋਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਿਲ੍ਹੇ ਦੇ ਪਿੰਡ ਚਾਨਣ ਵਾਲਾ ਵਿਖੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਸਾਲਾਨਾ ਸਮਾਗਮ 'ਸਾਂਝ 2022 ਚ ਸ਼ਿਰਕਤ ਕਰਦਿਆਂ ਕੀਤਾ। 




 ਆਪਣੇ ਸੰਬੋਧਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਡਾਂ ਪ੍ਰਤੀ ਆਉਣ ਵਾਲੀ ਨੀਤੀ ਦੀ ਰੂਪ ਰੇਖਾ ਬਿਆਨ ਕਰਦਿਆਂ ਕਿਹਾ ਕਿ ਸੂਬੇ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰਾਂ ਵਿੱਚ ਦੋਸ਼ ਦਾ ਅਵੱਲ ਸੂਬਾ ਬਣਾਇਆ ਜਾਵੇਗਾ।


 ਖੇਡਾਂ ਦੀ ਗੱਲ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾ ਕੇਵਲ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਮੈਡਲ ਲਿਆਉਣ ਵਾਲਿਆਂ ਦਾ ਮਾਣ ਸਨਮਾਨ ਕਰੇਗੀ, ਸਗੋਂ ਨਾਲ ਦੀ ਨਾਲ ਅਜਿਹਾ ਖੇਡ ਮਹੌਲ ਸਿਰਜਿਆ ਜਾਵੇਗਾ ਕਿ ਸਾਡੇ ਨੌਜਵਾਨ ਮੈਡਲ ਜਿੱਤ ਸਕਣ। ਉਨ੍ਹਾਂ ਕਿਹਾ ਕਿ ਮੁੜ ਤੋਂ ਖੇਡਾਂ ਵਿੱਚ ਪੰਜਾਬ ਦੀ ਸਰਦਾਰੀ ਕਾਇਮ ਕੀਤੀ ਜਾਵੇਗੀ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends