ਘਰੇਲੂ ਕੰਮ/ ਜ਼ਰੂਰੀ ਕੰਮ ਲਈ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਸ਼ੁਰੂ, ਸੂਚੀਆਂ ਮੰਗੀਆਂ

 

ਮਿਤੀ 04.04.2022 ਨੂੰ ਸਿਖਿਆ ਮੰਤਰੀ ਪੰਜਾਬ ਦੀ ਕੋਠੀ ਸਾਹਮਣੇ ਧਰਨਾ ਦੇਣ ਵਾਲੇ ਅਧਿਆਪਕਾ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ  ਕਰ ਦਿੱਤੀ ਗਈ ਹੈ । 



ਜ਼ਿਲ੍ਹਾ ਸਿੱਖਿਆ ਅਫ਼ਸਰ ( ਐ.ਸਿ) ਮਾਨਸਾ ਵਲੋਂ ਸਮੂਹ ਬਲਾਕ ਅਫਸਰਾਂ  ਨੂੰ ਹੁਕਮ ਜਾਰੀ ਕੀਤੇ ਹਨ ਕਿ ਮਿਤੀ 04.04.2022 ਨੂੰ ਉਨ੍ਹਾਂ ਦੇ  ਦੇ ਬਲਾਕ ਨਾਲ ਸਬੰਧਤ ਜੋ ਅਧਿਆਪਕ ਜਰੂਰੀ ਕੰਮ/ਘਰੇਲੂ ਕੰਮ ਲਈ ਛੁੱਟੀ ਲੈ ਕੇ ਮਾਨਯੋਗ ਸਿਖਿਆ ਮੰਤਰੀ ਪੰਜਾਬ ਦੀ ਕੋਠੀ ਸਾਹਮਣੇ ਧਰਨੇ ਵਿੱਚ ਸ਼ਾਮਿਲ ਹੋਏ ਹਨ, ਉਨ੍ਹਾਂ ਦੀ ਛੁੱਟੀ ਰੱਦ ਕਰਦੇ ਹੋਏ ਨਾਮ ਅਤੇ ਸਕੂਲ ਦਾ ਨਾਮ ਇਸ ਦਫ਼ਤਰ ਨੂੰ ਤੁਰੰਤ ਭੇਜੇ ਜਾਣ ਤਾ ਜੋ ਉਹਨਾਂ ਵਿਰੁੱਧ ਨਿਯਮਾਂ/ਹਦਾਇਤਾ ਅਨੁਸਾਰ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਸਕੇ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends