ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ : ਡੀ.ਸੀ

 ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ : ਡੀ.ਸੀ


ਸ਼ਨੀਵਾਰ-ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਸੇਵਾ ਕੇਂਦਰ ਖੁੱਲੇ ਰਹਿਣਗੇ


ਮਾਲੇਰਕੋਟਲਾ 06 ਅਪ੍ਰੈਲ-


                         ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।



                  ਉਨ੍ਹਾਂ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ।


 ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends