ਵੱਡੀ ਖ਼ਬਰ: ਅਧਿਆਪਕਾਂ ਨੂੰ ਪ੍ਰਾਈਵੇਟ ਟਿਊਸ਼ਨਾਂ ਕਰਨ ਤੇ ਮਨਾਹੀ, ਸਖ਼ਤ ਕਾਰਵਾਈ ਦੀ ਚੇਤਾਵਨੀ

 ਸੀ੍ ਮੁਕਤਸਰ ਸਾਹਿਬ, 4 ਅਪ੍ਰੈਲ 2022

ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਵੱਲੋਂ ਪ੍ਰਾਈਵੇਟ ਟਿਊਸ਼ਨਾ ਕਰਨ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਪਣੇ ਕੋਲ ਪੜ੍ਹਨ ਲਈ ਮਜਬੂਰ ਕਰਨ ਸਬੰਧੀ   ਸਿੱਖਿਆ ਅਫ਼ਸਰ ਵਲੋਂ ਕਾਰਵਾਈ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।



ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ  ਸਿੱਖਿਆ ਬਚਾਓ ਮੰਚ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਮਦਨ ਕਰ ਕਮੀਸਨਰ ਭਾਰਤ ਸਰਕਾਰ ਨੂੰ ਉਨ੍ਹਾਂ ਅਧਿਆਪਕਾਂ ਵਿਰੁੱਧ ਸ਼ਿਕਾਇਤ ਕੀਤੀ ਹੈ ਜੋ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਹਨ ਪਰ ਉਹ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ਤੇ ਟਿਊਸ਼ਨ ਪੜ੍ਹਾਉਂਦੇ ਹਨ, ਤੇ ਜੋ ਵਿਦਿਆਰਥੀ ਸਕੂਲਾਂ ਵਿੱਚ ਉਨ੍ਹਾਂ ਪਾਸ ਪੜ੍ਹਦੇ ਹਨ ਉਨ੍ਹਾਂ ਨੂੰ ਵੀ ਉਹ ਆਪਣੇ ਕੋਲ ਟਿਊਸ਼ਨ ਪੜ੍ਹਨ ਲਈ ਮਜਬੂਰ ਕਰਦੇ ਹਨ।


 ਸਮੂਹ ਸਕੂਲ ਮੁਖੀਆਂ ਨੂੰ   ਉਕਤ ਸ਼ਿਕਾਇਤ ਦੀ ਕਾਪੀ ਭੇਜਕੇ ਲਿਖਿਆ ਗਿਆ ( read here) ਹੈ ਕਿ ਉਹਨਾਂ ਦੇ ਸਕੂਲਾਂ ਵਿੱਚ ਰੈਗੂਲਰ ਤੌਰ ਤੇ ਕੰਮ ਕਰ ਰਹੇ ਸਾਰੇ ਅਧਿਆਪਕਾਂ ਤੋਂ ਸਵੈ-ਘੋਸ਼ਣਾ ਪੱਤਰ ਲਿਆ ਜਾਵੇ ਕਿ ਉਹ ਕਿਸੇ ਵੀ ਵਿਦਿਆਰਥੀ ਨੂੰ ਪ੍ਰਾਈਵੇਟ ਤੌਰ ਤੇ ਟਿਊਸ਼ਨ ਨਹੀਂ ਦਿੰਦੇ ਜੇਕਰ ਉਹ ਪ੍ਰਾਈਵੇਟ ਟਿਊਸਨ ਦਿੰਦੇ ਫੜੇ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਹੋਣ ਵਾਲੀ ਕਾਰਵਾਈ ਦੇ ਉਹ ਖੁਦ ਜਿੰਮੇਵਾਰ ਹੋਣਗੇ। ਇਹ ਸਵੈ- ਘੋਸ਼ਣਾ ਪੱਤਰ ਸਬੰਧਤ ਡੀ.ਡੀ.ਓਜ ਆਪਣੇ ਪਾਸ ਰੱਖਣਗੇ ਤੇ ਉਨ੍ਹਾਂ ਵੱਲੋਂ ਇਸ ਦਫਤਰ ਦੀ ਈ-ਮੇਲ ਆਈਡੀ deose.muktsar@punjabeducation.gov.in ਤੋਂ ਇਹ ਸਰਟੀਫਿਕੇਟ ਭੇਜਣ ਲਈ ਕਿਹਾ ਗਿਆ ਹੈ।


 

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends