ਬਰਨਾਲਾ ਵਿਖੇ ਧਰਨਾ ਦੇ ਰਹੇ ਈ.ਟੀ.ਟੀ. ਅਧਿਆਪਕਾਂ ਦੀ ਡੱਟਵੀ ਹਮਾਇਤ ਤੇ ਆਈ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ :)

 ਬਰਨਾਲਾ ਵਿਖੇ ਧਰਨਾ ਦੇ ਰਹੇ ਈ.ਟੀ.ਟੀ. ਅਧਿਆਪਕਾਂ ਦੀ ਡੱਟਵੀ ਹਮਾਇਤ ਤੇ ਆਈ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ :)


 ਡੈਪੂਟੇਸ਼ਨਾਂ ਰੱਦ ਕਰਕੇ ਬਦਲੀਆ ਲਾਗੂ ਕਰੇ ਪੰਜਾਬ ਸਰਕਾਰ :- ਪੰਨੂੰ, ਹਾਂਡਾ 



  ਗੁਰੂਹਰਸਹਾਏ,4 ਅਪ੍ਰੈਲ ( )- ਐਲੀਮੈੰਟਰੀ ਟੀਚਰਜ ਪੰਜਾਬ (ਰਜਿ.) ਦੇ ਆਗੂਆਂ ਨੇ ਸੂਬਾਈ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਅਤੇ ਯੂਨੀਅਨ ਦੇ ਸਲਾਹਕਾਰ ਬੋਰਡ ਦੇ ਸੂਬਾਈ ਚੇਅਰਮੈਨ ਹਰਜਿੰਦਰ ਹਾਂਡਾ ਦੀ ਅਗਵਾਈ ਹੇਠ ਆਪਸੀ ਮੀਟਿੰਗ ਕਰਕੇ ਬਰਨਾਲਾ ਵਿਖੇ ਈ.ਟੀ.ਟੀ. ਅਧਿਆਪਕਾਂ ਵੱਲੋ ਡੈਪੂਟੇਸ਼ਨਾਂ ਰੱਦ ਕਰਕੇ ਬਦਲੀਆਂ ਲਾਗੂ ਕਰਵਾਣ ਲਈ ਦਿੱਤੇ ਜਾ ਰਹੇ ਧਰਨੇ ਦੀ ਪੂਰਨ ਹਮਾਇਤ ਕੀਤੀ ਹੈ ਅਤੇ ਕਿਹਾ ਕਿ ਧਰਨਾ ਦੇਣਾ ਈ.ਟੀ.ਟੀ. ਅਧਿਆਪਕਾਂ ਦਾ ਲੋਕਤੰਤਰਿਕ ਹੱਕ ਹੈ ਜੋ ਕਿ ਕਿਸੇ ਨੂੰ ਖੋਹਣ ਦਾ ਕੋਈ ਅਧਿਕਾਰ ਨਹੀ ਹੈ। ਯੂਨੀਅਨ ਆਗੂਆਂ ਨੇ ਸਿੱਖਿਆਂ ਮੰਤਰੀ ਪੰਜਾਬ ਕੋਲੋ ਇਸ ਮਸਲੇ ਤੇ ਜਲਦ ਦਖਲ ਦੇਣ ਦੀ ਮੰਗ ਕਰਦਿਆ ਕਿਹਾ ਕਿ ਉੱਚ ਸਿੱਖਿਆ ਅਧਿਕਾਰੀਆ ਵੱਲੋ ਧਰਨਾਕਾਰੀ ਅਧਿਆਪਕਾਂ ਦੇ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਵਾਲਾ ਪੱਤਰ ਜਾਰੀ ਕਰਨਾ ਬਹੁਤ ਗਲਤ ਕਦਮ ਹੈ ਜਿਸ ਨੂੰ ਕਿ ਤੁਰੰਤ ਵਾਪਿਸ ਲਿਆ ਜਾਵੇ। 



ਈ ਟੀ ਯੂ (ਰਜਿ) ਦੇ ਆਗੂਆਂ ਨੇ ਕਿਹਾ ਕਿ ਉਹਨਾਂ ਦੀ ਯੂਨੀਅਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਰੀ ਇਸ ਪੱਤਰ ਦੀਆਂ ਕਾਪੀਆ ਸਾੜਨ ਦੇ ਸੱਦੇ ਦੀ ਪੂਰਨ ਹਮਾਇਤ ਕਰਦਿਆ ਹਰੇਕ ਤਰਾ ਦੇ ਸੰਘਰਸ਼ ਚ ਪੂਰਨ ਸਮਰਥਨ ਕਰੇਗੀ । ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਪਿਛਲੀ ਸਰਕਾਰ ਦੀਆ ਅਧਿਆਪਕ /ਮੁਲਾਜਮ ਮਾਰੂ ਨੀਤੀ ਨੂੰ ਅੱਗੇ ਵਧਾਉਣ ਦੀ ਥਾਂ ਮਸਲਿਆਂ ਦੇ ਹੱਕ ਦਾ ਸੰਜੀਦਾ ਯਤਨ ਕਰਨਾ ਚਾਹੀਦਾ ਹੈ । ਇਸ ਵਕਤ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੇ ਸੂਬਾਈ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਯੂਨੀਅਨ ਦੇ ਸਲਾਹਕਾਰ ਬੋਰਡ ਦੇ ਸੂਬਾਈ ਚੇਅਰਮੈਨ ਹਰਜਿੰਦਰ ਹਾਂਡਾ, ਨਰੇਸ਼ ਪਨਿਆੜ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਪਵਨ ਕੁਮਾਰ ਜਲੰਧਰ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਰਿਸ਼ੀ ਕੁਮਾਰ ਜਲੰਧਰ,ਰਵੀ ਕਾਂਤ ਪਠਾਨਕੋਟ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ ਫਤਹਿਗੜ ਸਾਹਿਬ, ਹਰਜੀਤ ਸਿੰਘ ਸਿੱਧੂ, ਗੁਰਦੀਪ ਸਿੰਘ , ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਮਨਦੀਪ ਕਲੌਡ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ,ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟਵ,ਬਲਕਰਨ ਸਿੰਘ ਮੋਗਾ, ਅਵਤਾਰ ਸਿਂਘ ਕਪੂਰੇ, ਗੁਰਪ੍ਰੀਤ ਸਿੰਘ ਢਿੱਲੋ ਮਨੋਹਰ ਲਾਲ , ਮਨਜੀਤ ਸਿੰਘ ਬੌਬੀ, ਨਵਜੀਤ ਜੌਲੀ, ਮੁਖਤਿਆਰ ਸਿੰਘ ਭੂੰਗਾ, ਜਸਵੰਤ ਸਿੰਘ ਸ਼ੇਖੜਾ, ਤਰਪਿੰਦਰ ਸਿੰਘ , ਸੁਰਿਂਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਜਗਨੰਦਨ ਸਿੰਘ ਫਾਜਿਲਕਾ, ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਅਸ਼ਵਨੀ ਫੱਜੂਪੁਰ, ਗੁਰਮੇਜ ਸਿੰਘ ਕਪੂਰਥਲਾ,ਰਾਮ ਲਾਲ ਨਵਾਂਸ਼ਹਿਰ ,ਮਨਜੀਤ ਸਿੰਘ ਮਾਵੀ ,ਜਤਿੰਦਰ ਪੰਡਿਤ ਚਮਕੌਰ ਸਾਹਿਬ,ਸੁਰਜੀਤ ਸਮਰਾਟ, ਜਤਿੰਦਰ ਜੋਤੀ ,ਗੁਰਮੀਤ ਸਿੰਘ ਜਲੰਧਰ, ਪੰਕਜ ਅਰੋੜਾ , ਸਰਬਜੀਤਸਿੰਘ, ਸੁਖਪਾਲ ਸਿੰਘ, ਸਤੀਸ਼ ਕੰਬੋਜ , ਮਨੋਹਰ ਲਾਲ , ਬਲਰਾਜ ਸਿੰਘ ਥਿੰਦ, ਜਸਵੀਰ ਗੜਸ਼ੰਕਰ,ਬਚਨ ਸਿੰਘ,ਮੇਜਰ ਸਿੰਘ ਮਸੀਤੀ, ਰਕੇਸ਼ ਗਰਗ, ਬਲਜੀਤ ਸਿੰਘ, ਕਮਲਜੀਤ ਸਿੰਘ ਤੇ ਹੋਰ ਆਗੂ ਹਾਜਰ ਸਨ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends