ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ
--ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ
ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ
ਮਾਲੇਰਕੋਟਲਾ 01 ਅਪ੍ਰੈਲ -
ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਰਹਿਮਤ ਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਕੰਬੋਆਂ, ਆਂਗਣਵਾੜੀ ਸੈਂਟਰ, ਭੈਣੀ ਕੰਬੋਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਨਪੁਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰਾ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਅੱਜ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਵਲੋਂ ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਸਬੰਧੀ ਮਿਡ-ਡੇਅ ਮੀਲ ਦੀ ਚੈਕਿੰਗ ਕੀਤੀ ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨੈਸ਼ਨਲ ਫੂਡ ਸੇਫ਼ਟੀ ਐਕਟ (ਐਨ.ਐੱਫ਼.ਐਸ.ਏ.) ਦੀਆਂ ਧਾਰਾਵਾਂ ਅਧੀਨ ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਲਾਗੂ ਕਰਨ ਲਈ ਪੂਰੀ ਤਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਪਰੋਸੇ ਜਾਂਦੇ ਦੁਪਹਿਰ ਦੇ ਖਾਣੇ (ਮਿਡ-ਡੇਅ ਮੀਲ) ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆ ਸਕੂਲਾਂ ਅਤੇ ਆਂਗਣਵਾੜੀ ਵਿੱਚ ਇਸ ਯੋਜਨਾ ਦੇ ਲਾਗੂ ਕਰਨ ਸਬੰਧੀ ਕੁਝ ਮਾਮੂਲੀ ਊਣਤਾਈਆਂ ਪਾਈਆਂ ਅਤੇ ਇਨਾਂ ਸਮÎਸਿਆਲਾਂ ਨੂੰ ਜਲਦੀ ਦੂਰ ਕਰਨ ਦਾ ਆਦੇਸ਼ ਦਿੱਤਾ। ਉਨ੍ਹਾਂ ਇਸ ਮੌਕੇ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਡ-ਡੇਅ ਮੀਲ ਦੀ ਗੁਣਵੰਣਤਾ ਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇ ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਿਡ-ਡੇਅ ਮੀਲ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਭੋਜਨ ਸਾਫ਼ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਭੋਜਨ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ। ਅਜਿਹੀਆਂ ਕੋਸ਼ਿਸ਼ਾਂ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਨੂੰ ਕਾਰਗਰ ਬਣਾਉਣ ਲਈ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਭੋਜਨ ਪਕਾਉਣ ਲਈ ਪੀਣ-ਯੋਗ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਇਸ ਦੀ ਨਿਯਮਤ ਜਾਂਚ ਨੂੰ ਲਾਜ਼ਮੀ ਤੌਰ 'ਤੇ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਭੋਜਨ ਬਣਾਉਣ ਲਈ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਅਤੇ ਚੰਗੀ ਗੁਣਵੱਤਾ ਦਾ ਭੋਜਨ ਬਰਕਰਾਰ ਰੱਖਣ ਲਈ ਵੀ ਕਿਹਾ ਗਿਆ ਹੈ।
ਇਸ ਮੌਕੇ ਵੱਖ ਵੱਖ ਸਕੂਲਾਂ ਅਤੇ ਆਂਗਣਵਾੜੀ ਦੇ ਮੁਖੀਆ ਨੇ ਭਰੋਸਾ ਦਿਵਾਇਆ ਕਿ ਹਦਾਇਤਾਂ ਅਨੁਸਾਰ ਸਕੂਲਾਂ ਅਤੇ ਆਂਗਣਵਾੜੀ ਵਿਚ ਵਰਤਾਏ ਜਾਂਦੇ ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦੇ ਹੋਏ ਹੀ ਪਕਾਇਆ ਜਾਵੇਗਾ।