ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਸੌਂਪਿਆ ਐੱਮ ਐੱਲ ਏ ਕੁੰਵਰ ਵਿਜੇ ਪ੍ਰਤਾਪ ਨੂੰ ਮੰਗ ਪੱਤਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੈਨਸ਼ਨ ਬਹਾਲ ਕਰਵਾਉਣ ਲਈ ਪੱਬਾਂ ਭਾਰ
1.1.2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਅਹਿਮ ਮੰਗ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਵਾਉਣ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅੰਮ੍ਰਿਤਸਰ ਵੱਲੋਂ ਗੁਰਬਿੰਦਰ ਸਿੰਘ ਖਹਿਰਾ ਮਾਝਾ ਜ਼ੋਨ ਕਨਵੀਨਰ ਦੀ ਅਗਵਾਈ ਹੇਠ ਐਮਐਲਏ ਅੰਮ੍ਰਿਤਸਰ ਉਤਰੀ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵਾਅਦਾ ਯਾਦ ਦਿਵਾਓ ਅਭਿਆਨ ਤਹਿਤ ਮੰਗ ਪੱਤਰ ਦਿੱਤਾ ਗਿਆ ਅਤੇ ਕਿਹਾ ਕਿ ਇਸ ਅਹਿਮ ਮੰਗ ਨੂੰ ਨਾ ਸਿਰਫ਼ ਮੁੱਖ ਮੰਤਰੀ ਤੱਕ ਪੁੱਜਦਾ ਕੀਤਾ ਜਾਵੇ ਬਲਕਿ ਇਸ ਨੂੰ ਲਾਗੂ ਕਰਵਾਉਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣ , ਇਹ ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ ਮੁਲਾਜਮਾਂ ਦੀ ਵਾਜਬ ਮੰਗ ਹੈ ।
ਇੱਥੇ ਜ਼ਿਕਰਯੋਗ ਹੈ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ ਇਹ ਪੂਰੀ ਤਰਾ ਮੁਲਾਜ਼ਮ ਮਾਰੂ ਫ਼ੈਸਲਾ ਹੈ ਅਤੇ ਬੁਢਾਪੇ ਨੂੰ ਸੁਰੱਖਿਅਤ ਨਹੀਂ ਕਰਦਾ। ਮੁਲਾਜ਼ਮ ਲਗਾਤਾਰ ਇਸ ਦਾ ਵਿਰੋਧ ਕਰ ਰਹੇ ਹਨ ।
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂ ਰਾਜੇਸ਼ ਪ੍ਰੈਸ਼ਰ, ਨਿਰਮਲ ਸਿੰਘ, ਪਰਮਿੰਦਰ ਰਾਜਾਸਾਂਸੀ ਨੇ ਕਿਹਾ ਇਹ ਚੋਣਾਂ ਸਮੇਂ ਕੀਤੇ ਵਾਅਦਿਆਂ ਵਿੱਚ ਅਰਵਿੰਦ ਕੇਜਰੀਵਾਲ ਤੇ ਹਰਪਾਲ ਚੀਮਾ ਨੇ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਜਨਤਕ ਵਾਅਦਾ ਕੀਤਾ ਸੀ ਇਸ ਲਈ ਇਸ ਅਹਿਮ ਮੰਗ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ ਇਸ ਦੇ ਨਾਲ ਛੱਤੀਸਗੜ੍ਹ ਅਤੇ ਰਾਜਸਥਾਨ ਸਰਕਾਰਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਕੇ ਚੰਗੀ ਪਹਿਲਕਦਮੀ ਕੀਤੀ ਹੈ ।
ਨਵੀਂ ਚੁਣੀ ਸਰਕਾਰ ਦੇ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਪਿੱਛੇ ਹਟਣ ਜਾਂ ਟਾਲਮਟੋਲ ਕਰਨ ਦੀ ਸੂਰਤ ਵਿੱਚ ਆਪ ਸਰਕਾਰ ਖ਼ਿਲਾਫ਼ ਵੀ ਪਿਛਲੀਆਂ ਸਰਕਾਰਾਂ ਵਾਂਗ ਬੇਝਿਜਕ ਜਥੇਬੰਦਕ ਅਤੇ ਸਾਂਝੇ ਫਰੰਟ ਬਣਾ ਕੇ ਤਿੱਖੇ ਸੰਘਰਸ਼ ਉਲੀਕੇ ਜਾਣਗੇ
ਇਸ ਮੌਕੇ ਸ਼ਮਸ਼ੇਰ ਸਿੰਘ, ਮਨੀਸ਼ ਪੀਟਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ ,ਕੁਲਦੀਪ ਤੋਲਾਨੰਗਲ, ਵਨੀਤ ਕੁਮਾਰ, ਲੈਕਚਰਾਰ ਸੰਜੀਵ ਕੁਮਾਰ ਅਤੇ ਸਹਿਯੋਗੀ ਜਥੇਬੰਦੀ ਵਜੋਂ ਡੀ ਟੀ ਐਫ ਦੇ ਪ੍ਰਧਾਨ ਅਸ਼ਵਨੀ ਅਵਸਥੀ ਮੌਜੂਦ ਸਨ