ਵਾਅਦਾ ਯਾਦ ਦਿਲਾਓ ਮੁਹਿੰਮ ਤਹਿਤ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮੰਗ ਪੱਤਰ ਦਿੱਤਾ ਗਿਆ : ਪੀ.ਪੀ.ਪੀ.ਐਫ ਫਰੰਟ
ਅਮ੍ਰਿਤਸਰ 3 ਅਪ੍ਰੈਲ
ਅਜ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਮਾਝਾ ਜ਼ੋਨ ਕਨਵੀਨਰ ਅਤੇ ਜ਼ਿਲਾ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸੂਬਾ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਅੰਮ੍ਰਿਤਸਰ ਵੈਸਟ ਦੇ ਐਮ ਐਲ ਏ ਡਾ ਜਸਬੀਰ ਸਿੰਘ ਸੰਧੂ ਨੂੰ ਵਾਅਦਾ ਯਾਦ ਦਿਵਾਊ ਤਹਿਤ ਮੰਗ ਪੱਤਰ ਦਿੱਤਾ ਗਿਅਾ ਅਤੇ ਕਿਹਾ ਕਿ 1.1.2004 ਤੋਂ ਬਾਅਦ ਕੇਂਦਰ ਅਤੇ ਸੂਬਿਆਂ ਦੇ ਮੁਲਾਜ਼ਮਾਂ ਤੇ ਜਬਰੀ ਥੋਪੀ ਨਵੀਂ ਪੈਨਸ਼ਨ ਸਕੀਮ,ਜਿਸ ਨੂੰ ਵਿੱਤੀ ਮੰਡੀ ਨਾਲ਼ ਜੋੜ ਦਿੱਤਾ ਗਿਆ ਹੈ,ਮੁਲਕ ਵਿੱਚ ਲਾਗੂ ਸਾਮਰਾਜੀ ਨਿਰਦੇਸ਼ਤ ਨਵਉਦਾਰਵਾਦੀ ਨੀਤੀਆਂ ਦਾ ਹਿੱਸਾ ਹਨ।ਐਨ.ਪੀ.ਐਸ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਅਧੀਨ ਸੇਵਾਮੁਕਤੀ ਉਪਰੰਤ ਮਾਣਸਨਮਾਨ ਵਾਲੀ ਬੱਝਵੀਂ ਪੈਨਸ਼ਨ ਮਿਲਣ ਦੀ ਬਜਾਏ ਉਹਨਾਂ ਦੀ ਸਾਲਾਂਬੱਧੀ ਕੀਤੀ ਕਿਰਤ ਅਤੇ ਬੱਚਤਾਂ ਦੀ ਆਰਥਿਕ ਤੇ ਸਮਾਜਿਕ ਲੁੱਟ ਕੀਤੀ ਜਾ ਰਹੀ ਹੈ।ਜਿਸ ਖਿਲਾਫ ਸਾਰੇ ਦੇਸ਼ ਵਿੱਚ ਨਵੀਂ ਪੈਨਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਸੰਘਰਸ਼ ਉਭੱਰ ਰਹੇ ਹਨ। ਐਨ.ਪੀ.ਐੱਸ ਮੁਲਾਜ਼ਮਾਂ ਦੇ ਇਸ ਤਿੱਖੇ ਰੋਸ ਅਤੇ ਸੰਘਰਸ਼ ਕਾਰਨ ਹੀ ਰਾਜਸਥਾਨ ਅਤੇ ਛੱਤੀਸਗੜ ਦੀਆਂ ਰਾਜ ਸਰਕਾਰਾਂ ਨੇ ਮੁੜ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਦਾ ਫੈਸਲਾ ਲਿਆ ਹੈ।ਜਿਸ ਨਾਲ਼ ਪੁਰਾਣੀ ਪੈਨਸ਼ਨ ਪ੍ਰਾਪਤੀ ਦੀ ਮੰਗ ਨੂੰ ਵੱਡਾ ਨੈਤਿਕ ਬੱਲ ਮਿਲਿਆ ਹੈ।ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਅਤੇ ਮੁਲਾਜ਼ਮਾਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਸੱਤਾ ਵਿੱਚ ਆਉਣ ਤੇ ਪੰਜਾਬ ਵਿੱਚ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੇ ਜਨਤਕ ਐਲਾਨ ਕੀਤੇ ਗਏ ਸਨ।ਜਿਹਨਾਂ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਆਪਣੀ ਸੰਗਰੂਰ ਰਿਹਾਇਸ਼ ਵਿਖੇ ਕੀਤਾ ਜਨਤਕ ਐਲਾਨ ਪ੍ਰਮੁੱਖ ਤੌਰ ਤੇ ਸ਼ਾਮਲ ਹੈ।
ਨਵੀਂ ਚੁਣੀ ਸਰਕਾਰ ਦੇ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਪਿੱਛੇ ਹਟਣ ਜਾਂ ਟਾਲ ਮਟੋਲ ਕਰਨ ਦੀ ਸੂਰਤ ਵਿੱਚ ਆਪ ਸਰਕਾਰ ਖਿਲਾਫ ਵੀ ਪਿਛਲੀਆਂ ਸਰਕਾਰਾਂ ਵਾਂਗ ਬੇਝਿਜਕ ਜੱਥੇਬੰਦਕ ਅਤੇ ਸਾਂਝੇ ਫਰੰਟ ਬਣਾ ਕੇ ਤਿੱਖੇ ਸੰਘਰਸ਼ ਉਲੀਕੇ ਜਾਣਗੇ।
ਇਹਨਾਂ ਮੁਜ਼ਾਹਰਿਆਂ ਵਿੱਚ ਰਜੇਸ਼ ਪ੍ਰੈਸ਼ਰ, ਨਿਰਮਲ ਸਿੰਘ, ਅਮਰਪ੍ਰੀਤ ਸਿੰਘ, ਵਿਕਾਸ ਚੌਹਾਨ ,ਵਿਸ਼ਾਲ ਚੌਹਾਨ, ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ , ਮਨੀਸ਼ ਪੀਟਰ, ਵਿਕਾਸ ਫਤਾਹਪੁਰ , ਕੁਲਦੀਪ ਤੋਲਾ ਨੰਗਲ, ਪਰਮਿੰਦਰ ਰਾਜਾਸਾਂਸੀ, ਆਦਿ ਸ਼ਾਮਲ ਹੋਏ।