ਚੰਡੀਗੜ੍ਹ 26 ਅਪ੍ਰੈਲ
ਪੰਜਾਬ ਅਤੇ ਦਿੱਲੀ ਸਰਕਾਰ ਦਰਮਿਆਨ ਮੰਗਲਵਾਰ ਨੂੰ ਗਿਆਨ ਸਾਂਝਾ ਕਰਨ ਦਾ ਸਮਝੌਤਾ ਸਾਈਨ ਕੀਤਾ ਗਿਆ। ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖਤ ਕੀਤੇ ਹਨ। ਇਸ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਅਸੀਂ ਇੱਕ ਦੂਜੇ ਤੋਂ ਸਿੱਖਾਂਗੇ।
ਅਸੀਂ ਇੱਕ ਦੂਜੇ ਦੇ ਰਾਜਾਂ ਵਿੱਚ ਕੀਤੇ ਚੰਗੇ ਕੰਮਾਂ ਨੂੰ ਲਾਗੂ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਵੀ ਚੰਗਾ ਕੰਮ ਹੋਵੇਗਾ, ਅਸੀਂ ਉਸ ਨੂੰ ਸਿੱਖਾਂਗੇ। ਜਿਵੇਂ ਇੰਦੌਰ ਵਿੱਚ ਸਫਾਈ ਵਿਵਸਥਾ ਵਧੀਆ ਹੈ। ਉੱਥੇ ਭਾਜਪਾ ਦੀ ਸਰਕਾਰ ਹੈ।
ਜੇਕਰ ਅਸੀਂ ਐਮਸੀਡੀ ਚੋਣਾਂ ਜਿੱਤਦੇ ਹਾਂ, ਤਾਂ ਅਸੀਂ ਇੰਦੌਰ ਦੇਖਣ ਵੀ ਜਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਅਸੀਂ ਹਰੇਕ ਵਿਧਾਨ ਸਭਾ ਹਲਕੇ ਵਿੱਚ 117 ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਉੱਥੇ ਸਰਕਾਰੀ ਸਕੂਲ ਬਣਾਵਾਂਗੇ। ਇਸ ਤੋਂ ਬਾਅਦ ਹੌਲੀ-ਹੌਲੀ ਸਭ ਠੀਕ ਹੋ ਜਾਵੇਗਾ।