ਪੰਜਾਬ ਅਤੇ ਦਿੱਲੀ ਸਰਕਾਰ ਦਰਮਿਆਨ ਹੋਇਆ ਐਗਰੀਮੈਂਟ, ਪੜ੍ਹੋ ਡਿਟੇਲ


ਚੰਡੀਗੜ੍ਹ 26 ਅਪ੍ਰੈਲ 

 ਪੰਜਾਬ ਅਤੇ ਦਿੱਲੀ ਸਰਕਾਰ ਦਰਮਿਆਨ ਮੰਗਲਵਾਰ ਨੂੰ ਗਿਆਨ ਸਾਂਝਾ ਕਰਨ ਦਾ ਸਮਝੌਤਾ ਸਾਈਨ  ਕੀਤਾ ਗਿਆ। ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖਤ ਕੀਤੇ ਹਨ। ਇਸ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਅਸੀਂ ਇੱਕ ਦੂਜੇ ਤੋਂ ਸਿੱਖਾਂਗੇ। 


ਅਸੀਂ ਇੱਕ ਦੂਜੇ ਦੇ ਰਾਜਾਂ ਵਿੱਚ ਕੀਤੇ ਚੰਗੇ ਕੰਮਾਂ ਨੂੰ ਲਾਗੂ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਵੀ ਚੰਗਾ ਕੰਮ ਹੋਵੇਗਾ, ਅਸੀਂ ਉਸ ਨੂੰ ਸਿੱਖਾਂਗੇ। ਜਿਵੇਂ ਇੰਦੌਰ ਵਿੱਚ ਸਫਾਈ ਵਿਵਸਥਾ ਵਧੀਆ ਹੈ। ਉੱਥੇ ਭਾਜਪਾ ਦੀ ਸਰਕਾਰ ਹੈ।

ਜੇਕਰ ਅਸੀਂ ਐਮਸੀਡੀ ਚੋਣਾਂ ਜਿੱਤਦੇ ਹਾਂ, ਤਾਂ ਅਸੀਂ ਇੰਦੌਰ ਦੇਖਣ ਵੀ ਜਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਅਸੀਂ ਹਰੇਕ ਵਿਧਾਨ ਸਭਾ ਹਲਕੇ ਵਿੱਚ 117 ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਉੱਥੇ ਸਰਕਾਰੀ ਸਕੂਲ ਬਣਾਵਾਂਗੇ। ਇਸ ਤੋਂ ਬਾਅਦ ਹੌਲੀ-ਹੌਲੀ ਸਭ ਠੀਕ ਹੋ ਜਾਵੇਗਾ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends